🔥 TRENDING Uttar Pradesh teen spinner Kartik shin... महासमुंद में सड़क की बदहाल स्थिति सामन... Samajwadi Party flags thousands of dup... UP NEET PG 2026 Registration Opens for... Delhi Environment Minister Cites Past... Sikkim State Lottery Results to Be Ann...
21 Oct 2026•
ગુજરાતી मराठी ਪੰਜਾਬੀ বাংলা
Crime

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ

✍️ Reporter: Shamsher Singh 🗓 21 Oct 2026, 08:43 PM 👁 17
Share: 💬 WhatsApp 📘 Facebook 𝕏 Post

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
‎Wednesday, Oct 21, 2026 ।
‎ਮੋਗਾ/ਬਾਘਾਪੁਰਾਣਾ (need24) : ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਸ਼ਹੀਦ ਦੇ ਬੁੱਤ ’ਤੇ ਕਾਲਾ ਰੰਗ ਵੀ ਲਾਇਆ ਗਿਆ, ਇਸ ਦੇ ਚੱਲਦੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਅੰਗਰੇਜ਼ਾਂ ਵਿਰੁੱਧ ਸੰਘਰਸ਼ ਕੀਤਾ। ਉਨ੍ਹਾਂ ਦਾ ਬਲਿਦਾਨ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ।
‎ਪਿੰਡ ਵਾਸੀਆਂ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਬੁੱਤ ’ਤੇ ਕਾਲਾ ਰੰਗ ਲਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀ ਘਟਨਾ ਮੁੜ ਨਾ ਵਾਪਰੇ। ਦੂਜੇ ਪਾਸੇ ਡੀਐੱਸਪੀ ਬਾਘਾਪੁਰਾਣਾ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪਿੰਡ ਵੈਰੋਕੇ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਹੈ। ਮੂਰਤੀ ਨਾਲ ਛੇੜਛਾੜ ਸਬੰਧੀ ਪਿੰਡ ਵਾਸੀਆਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੂਰਤੀ ’ਤੇ ਪੇਂਟ ਆਦਿ ਲੱਗਿਆ ਹੋਇਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
📲Get App