🔥 TRENDING સોજીત્રા વિધાનસભાના તારાપુર તાલુકાના ઈ... K-Drama 'The Remarried Empress' Debuts... Anirudh Declines Offers from Top India... Times of India Calls 'Ramayana: Rise O... Noida’s Gaur Chowk Underpass Opens for... Mayawati Urges 2027 UP Elections Cruci...
05 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

✍️ Reporter: Shamsher Singh 🗓 21 Oct 2026, 01:45 PM 👁 55
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
‎Wednesday, Oct 21, 2026।
‎ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ 22 ਅਕਤੂਬਰ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਹ ਇਜਲਾਸ 27 ਅਕਤੂਬਰ ਤੱਕ ਚੱਲੇਗਾ। ਸੈਸ਼ਲ ਦੇ ਸ਼ੁਰੂਆਤੀ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਤੋਂ ਬਾਅਦ ਗੈਰ-ਸਰਕਾਰੀ ਕੰਮਕਾਜ ਨਿਬੇੜਿਆ ਜਾਵੇਗਾ। ਇਥੇ ਇਹ ਖਾਸ ਤੌਰ 'ਤੇ ਦੱਸ ਦਈਏ ਕਿ ਵਿਧਾਨ ਸਭਾ ਦਾ ਇਹ ਸੈਸ਼ਨ ਕਾਫੀ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਨਸ਼ਿਆਂ ਦੇ ਮਾਮਲੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਘੇਰਣ ਦੀ ਪੂਰੀ ਕੋਸ਼ਿਸ਼ ਕਰੇਗੀ। ਇਸ ਤੋਂ ਇਲਾਵਾ ਪਰਵਿੰਦਰ ਝੋਟੇ ਕਤਲ ਮਾਮਲੇ ਨੂੰ ਲੈ ਕੇ ਵੀ ਸਰਕਾਰ ਚੁਫੇਰਿਓਂ ਘਿਰੀ ਹੋਈ ਹੈ।
‎ਹਾਲਾਂਕਿ ਪੰਜਾਬ ਸਰਕਾਰ ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸਭ ਤੋਂ ਅਹਿਮ ਮੰਗ ਸੀ. ਬੀ. ਆਈ. ਜਾਂਚ ਨੂੰ ਲੈ ਕੇ ਪਹਿਲਾਂ ਹੀ ਆਪਣਾ ਪੱਖ ਸਾਫ ਕਰ ਚੁੱਕੀ ਹੈ ਅਤੇ ਮੁੱਖ ਮੰਤਰੀ ਖੁਦ ਕੇਸ ਨੂੰ ਸੀ. ਬੀ. ਆਈ. ਸਪੁਰਦ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵਿਰੋਧੀ ਧਿਰ ਇਸ ਮੌਕੇ ਨੂੰ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ, ਲਿਹਾਜ਼ਾ ਇਜਲਾਸ ਦੌਰਾਨ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ।
📲Get App