🔥 TRENDING शीशम के पेड़ से लटकता मिला अधेड़ का शव... Forest Department Launches New E-Booki... District Committees Formed Ahead of Al... শিলিগুড়িতে প্রতিমা নির্জন, বাবু পাড়া... India Post launches low-premium child... Iva Jovic Triumphs Over Jasmine Paolin...
22 Oct 2026•
ગુજરાતી मराठी ਪੰਜਾਬੀ বাংলা
Jobs & Career

ਪੰਜਾਬ ''ਚ ਹੜਤਾਲੀ ਮੁਲਾਜ਼ਮਾਂ ''ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ

✍️ Reporter: Shamsher Singh 🗓 22 Oct 2026, 03:05 PM 👁 12
Share: 💬 WhatsApp 📘 Facebook 𝕏 Post

ਪੰਜਾਬ ''ਚ ਹੜਤਾਲੀ ਮੁਲਾਜ਼ਮਾਂ ''ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ

ਪੰਜਾਬ ''ਚ ਹੜਤਾਲੀ ਮੁਲਾਜ਼ਮਾਂ ''ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
‎Thursday, Oct 22, 2026 - 12:12 pm।
‎ ਚੰਡੀਗੜ੍ਹ (ਵੈੱਬ ਡੈਸਕ,need24 ) : ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦਰਮਿਆਨ ਪੰਜਾਬ ਸਰਕਾਰ ਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ। ਸਰਕਾਰ ਨੇ 21 ਅਕਤੂਬਰ ਨੂੰ ਸਮਰੱਥ ਅਧਿਕਾਰੀ ਤੋਂ ਛੁੱਟੀ ਦੀ ਪਹਿਲਾਂ ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਕੇ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਦੇ ਜਨਰਲ ਪ੍ਰਸ਼ਾਸਨ ਵਿਭਾਗ ਦੀ ਐਸਟੈਬਲਿਸ਼ਮੈਂਟ-5 ਸ਼ਾਖਾ ਵਲੋਂ 21 ਅਕਤੂਬਰ 2026 ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ 'ਚ ਆਇਆ ਹੈ ਕਿ ਵੱਖ-ਵੱਖ ਦਫ਼ਤਰਾਂ 'ਚ ਕਈ ਮੁਲਾਜ਼ਮ 21 ਅਕਤੂਬਰ ਨੂੰ ਸਮਰੱਥ ਅਧਿਕਾਰੀ ਤੋਂ ਛੁੱਟੀ ਦੀ ਅਗਾਊਂ ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ। ਵਿਭਾਗ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗੀ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਅਜਿਹੇ ਸਾਰੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ।
‎ਇਸ ਤੋਂ ਬਾਅਦ ਇਹ ਸੂਚੀਆਂ ਜਨਰਲ ਪ੍ਰਸ਼ਾਸਨ ਵਿਭਾਗ ਦੀ ਐਸਟੈਬਲਿਸ਼ਮੈਂਟ-5 ਸ਼ਾਖਾ ਦੀ ਈ-ਮੇਲ gadestt@gmail.com 'ਤੇ ਭੇਜੀਆਂ ਜਾਣ। ਪੱਤਰ ਅਨੁਸਾਰ ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ। ਸਰਕਾਰ ਦੇ ਇਸ ਕਦਮ ਨੂੰ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦਾ ਰਿਕਾਰਡ ਇਕੱਠਾ ਕਰਨ ਦੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
‎ਦੱਸਣਯੋਗ ਹੈ ਕਿ ਪੰਜਾਬ ਸਿਵਲ ਸਕੱਤਰੇਤ ਸਮੇਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਸੀ। ਮੁਲਾਜ਼ਮਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਹੀਂ ਕੀਤਾ ਗਿਆ ਅਤੇ ਪੁਰਾਣੀ ਪੈਨਸ਼ਨ ਸਕੀਮ ਸਮੇਤ ਹੋਰ ਬਕਾਇਆ ਮੰਗਾਂ 'ਤੇ ਵੀ ਸਹਿਮਤੀ ਨਹੀਂ ਬਣੀ। ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਹੈ ਕਿ 22 ਅਕਤੂਬਰ ਮਤਲਬ ਕਿ ਅੱਜ ਵੀ ਹੜਤਾਲ ਜਾਰੀ ਰਹੇਗੀ।
📲Get App