Crime
ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ

Friday, Oct 23, 2026 ।
ਮੋਗਾ (need24) : ਪਰਵਿੰਦਰ ਝੋਟਾ ਕਤਲ ਕਾਂਡ ਤੋਂ ਬਾਅਦ ਮੋਗਾ ਵਿਚ ਮੈਡੀਕਲ ਸਟੋਰਾਂ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਇਸੇ ਤਹਿਤ ਅੱਜ ਸਵੇਰੇ ਕੱਚਾ ਦੁਸਹਿਰਾ ਰੋਡ ਨੇੜੇ ਸਥਿਤ ਗੁਰੂ ਨਾਨਕ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਡਰੱਗ ਇੰਸਪੈਕਟਰ ਵੱਲੋਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਸੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਰੱਗ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਰਵਿੰਦਰ ਝੋਟਾ ਕਤਲ ਕਾਂਡ ਤੋਂ ਬਾਅਦ ਗੁਰੂ ਨਾਨਕ ਮੈਡੀਕਲ ਸਟੋਰ ਬੰਦ ਪਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਮੈਡੀਕਲ ਸਟੋਰ ਦੇ ਮਾਲਕ ਨਾਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਲਕ ਨਾਲ ਸੰਪਰਕ ਨਹੀਂ ਹੋ ਸਕਿਆ।
ਇਸ ਤੋਂ ਬਾਅਦ ਐੱਸਡੀਐੱਮ ਗੁਰਪ੍ਰੀਤ ਸਿੰਘ ਅਤੇ ਪੁਲਸ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਦੇ ਸਹਿਯੋਗ ਨਾਲ ਮੈਡੀਕਲ ਸਟੋਰ ’ਤੇ ਨੋਟਿਸ ਚਿਪਕਾਇਆ ਗਿਆ ਅਤੇ ਸਟੋਰ ਨੂੰ ਸੀਲ ਕਰ ਦਿੱਤਾ ਗਿਆ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਮੋਗਾ ਦੇ ਹੋਰ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਦੀ ਇਸ ਕਾਰਵਾਈ ਨਾਲ ਮੈਡੀਕਲ ਸਟੋਰ ਸੰਚਾਲਕਾਂ ਵਿਚ ਹਲਚਲ ਦੇਖਣ ਨੂੰ ਮਿਲ ਰਹੀ ਹੈ।