Crime
ਨਾਕੇ ''ਤੇ ਖੜ੍ਹੀ ਪੰਜਾਬ ਪੁਲਸ ''ਤੇ ਅੰਨ੍ਹੇਵਾਹ ਫਾਇਰਿੰਗ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

Friday, Oct 23, 2026 ।
ਤਰਨਤਾਰਨ (need 24) : ਤਰਨਤਾਰਨ ਦੇ ਫਤਿਹਾਬਾਦ ਨਹਿਰ ਕੰਢੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋ ਗਈ। ਇਸ ਦੌਰਾਨ ਇਕ ਮੁਲਜ਼ਮ ਭੱਜਣ ਵਿਚ ਕਾਮਯਾਬ ਹੋ ਗਿਆ ਜਦਕਿ ਗੋਲੀ ਲੱਗਣ ਨਾਲ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੈਦਲ ਆ ਰਹੇ ਦੋ ਸ਼ੱਕੀ ਮੁਲਜ਼ਮਾਂ ਨੇ ਪੁਲਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ। ਪੁਲਸ ਨੇ ਚਿਤਾਵਨੀ ਵੀ ਦਿੱਤੀ ਪਰ ਇਸ ਦੇ ਬਾਵਜੂਦ ਮੁਲਜ਼ਮਾਂ ਨੇ ਫਾਇਰਿੰਗ ਜਾਰੀ ਰੱਖੀ।
ਦੱਸਿਆ ਜਾ ਰਿਹਾ ਹੈ ਕਿ ਪੁਲਸ ਦੀ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗੀ, ਜਿਸ ਕਾਰਣ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਪਿੰਡ ਖਵਾਸਪੁਰ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਮੁਲਜ਼ਮ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਨਾਲ ਜੁੜਿਆ ਹੈ। ਫਿਰੌਤੀ ਨਾ ਮਿਲਣ ਕਾਰਨ ਇਮੀਗ੍ਰੇਸ਼ਨ ਸੈਂਟਰ ਅਤੇ ਘਰ ਸਣੇ 3 ਥਾਵਾਂ 'ਤੇ ਮੁਲਜ਼ਮਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪੁਲਸ ਵੱਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ ਗਲੋਕ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਸ ਮੁਤਾਬਕ ਫਰਾਰ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।