🔥 TRENDING વડોદરા જિલ્લા BJP કાર્યાલયમાં બેઠક, મુ... बिहार में मुख्यमंत्री उद्यमी योजना ग्रेटर नोएडा (बिसरख) एनकाउंटर अपडेट सांप ने अजय पाल को काटा, तुरंत अस्पताल... निम्बा राम गार्सिया ने देलीकेट के चुना... हजारीबाग के करेडारी थाना में गोलीकांड:...
24 Oct 2026•
ગુજરાતી मराठी ਪੰਜਾਬੀ বাংলা
Business

ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਪੂਰਾ ਮਾਮਲਾ ਕਰੇਗਾ ਹੈਰਾਨ

✍️ Reporter: Shamsher Singh 🗓 24 Oct 2026, 05:35 PM 👁 10
Share: 💬 WhatsApp 📘 Facebook 𝕏 Post

ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਪੂਰਾ ਮਾਮਲਾ ਕਰੇਗਾ ਹੈਰਾਨ

ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ! ਪੂਰਾ ਮਾਮਲਾ ਕਰੇਗਾ ਹੈਰਾਨ
‎Saturday, Oct 24, 2026 ।
‎ਜਲੰਧਰ (need24)-ਪਠਾਨਕੋਟ ਰੋਡ ’ਤੇ ਸਥਿਤ ਪਿੰਡ ਰਾਓਵਾਲੀ ਵਿਚ 5.5 ਏਕੜ ਜ਼ਮੀਨ ’ਤੇ ਅਸਥਾਈ ਪਟਾਕਾ ਮਾਰਕੀਟ ਲਾਉਣ ਦੀ ਯੋਜਨਾ ਨੂੰ ਵੱਡਾ ਝਟਕਾ ਲੱਗਾ ਹੈ। ਪਿੰਡ ਦੀ ਪੰਚਾਇਤ ਦੇ ਵਿਰੋਧ ਤੋਂ ਬਾਅਦ ਹੁਣ ਲੋਕਲ ਕੋਰਟ ਨੇ ਇਸ ਜ਼ਮੀਨ 'ਤੇ ਪਟਾਕਾ ਮਾਰਕੀਟ ਸਥਾਪਤ ਕਰਨ ਅਤੇ ਚਲਾਉਣ 'ਤੇ ਅਗਲੀ ਸੁਣਵਾਈ ਤੱਕ ਰੋਕ ਲਾ ਦਿੱਤੀ ਹੈ। ਸਿਵਲ ਜੱਜ ਜੂਨੀਅਰ ਡਿਵੀਜ਼ਨ ਗੁਰਪ੍ਰੀਤ ਸਿੰਘ ਦੀ ਅਦਾਲਤ ਨੇ 23 ਅਕਤੂਬਰ ਨੂੰ ਇਹ ਹੁਕਮ ਜਾਰੀ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਹੋਵੇਗੀ। ਅਦਾਲਤ ਦੇ ਇਸ ਹੁਕਮ ਨਾਲ ਸ਼ਹਿਰ ਦੇ ਪਟਾਕਾ ਕਾਰੋਬਾਰੀਆਂ ਦੀ ਚਿੰਤਾ ਵਧ ਗਈ ਹੈ। ਦੀਵਾਲੀ 8 ਨਵੰਬਰ ਨੂੰ ਹੈ ਅਤੇ ਇਸ ਤਿਉਹਾਰ 'ਚ ਹੁਣ ਬਹੁਤ ਘੱਟ ਸਮਾਂ ਬਚਿਆ ਹੈ। ਅਜਿਹੇ 'ਚ ਕਾਰੋਬਾਰੀਆਂ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਅਦਾਲਤ ਤੋਂ ਰਾਹਤ ਕਦੋਂ ਮਿਲੇਗੀ, ਮਿਲੇਗੀ ਵੀ ਜਾਂ ਨਹੀਂ, ਮਾਰਕੀਟ 'ਚ ਦੁਕਾਨਾਂ ਦੀ ਉਸਾਰੀ ਕਦੋਂ ਸ਼ੁਰੂ ਹੋਵੇਗੀ ਅਤੇ ਕਾਰੋਬਾਰੀ ਦੀਵਾਲੀ ਤੋਂ ਪਹਿਲਾਂ ਕਰੋੜਾਂ ਰੁਪਏ ਦਾ ਪਟਾਕਾ ਕਾਰੋਬਾਰ ਕਿਵੇਂ ਕਰ ਸਕਣਗੇ।
‎ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵਧੇਰੇ ਪਟਾਕਾ ਕਾਰੋਬਾਰੀ ਪਹਿਲਾਂ ਹੀ ਕਰੋੜਾਂ ਰੁਪਏ ਦੇ ਪਟਾਕੇ ਖ਼ਰੀਦ ਚੁੱਕੇ ਹਨ। ਉਨ੍ਹਾਂ ਨੂੰ ਉਮੀਦ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਵਾਨਗੀ ਮਗਰੋਂ ਰਾਓਵਾਲੀ ਵਿਚ ਅਸਥਾਈ ਪਟਾਕਾ ਮਾਰਕੀਟ ਤਿਆਰ ਹੋ ਜਾਵੇਗੀ ਅਤੇ ਦੀਵਾਲੀ ਤੋਂ ਪਹਿਲਾਂ ਵਿਕਰੀ ਸ਼ੁਰੂ ਹੋ ਜਾਵੇਗੀ। ਅਜਿਹੇ ਵਿਚ ਉਥੇ ਦੁਕਾਨਾਂ ਦੀ ਉਸਾਰੀ ਤੱਕ ਸ਼ੁਰੂ ਹੋ ਗਈ ਸੀ ਪਰ ਪਹਿਲਾਂ ਪਿੰਡ ਦੀ ਪੰਚਾਇਤ ਦੇ ਵਿਰੋਧ ਅਤੇ ਹੁਣ ਅਦਾਲਤ ਦੀ ਰੋਕ ਤੋਂ ਬਾਅਦ ਕਾਰੋਬਾਰੀਆਂ ਦੀ ਚਿੰਤਾ ਵਧ ਗਈ ਹੈ। ਕਾਰੋਬਾਰੀਆਂ ਨੂੰ ਡਰ ਹੈ ਕਿ ਜੇਕਰ ਮਾਮਲਾ ਜਲਦ ਨਾ ਸੁਲਝਿਆ ਤਾਂ ਉਨ੍ਹਾਂ ਲਈ ਪਟਾਕੇ ਵੇਚਣ ਦੀ ਵਿਵਸਥਾ ਕਰਨਾ ਮੁਸ਼ਕਿਲ ਹੋ ਸਕਦਾ ਹੈ।
‎ਜ਼ਿਕਰਯੋਗ ਹੈ ਕਿ ਪਿੰਡ ਰਾਓਵਾਲੀ ਵਿਚ 5.5 ਏਕੜ ਜ਼ਮੀਨ ’ਤੇ ਅਸਥਾਈ ਪਟਾਕਾ ਮਾਰਕੀਟ ਲਾਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਪ੍ਰਵਾਨਗੀ ਮਿਲਣ ਦੇ ਬਾਅਦ ਪਿੰਡ ਦੀ ਪੰਚਾਇਤ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਸੀ। ਪਿੰਡ ਦੇ ਸਰਪੰਚ ਜਸਬੀਰ ਸਿੰਘ ਰਾਣਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਮਾਰਕੀਟ ਲਾਉਣ ਦਾ ਫ਼ੈਸਲਾ ਪੰਚਾਇਤ ਨੂੰ ਭਰੋਸੇ 'ਚ ਲਏ ਬਿਨਾਂ ਕੀਤਾ ਗਿਆ ਹੈ। ਪੰਚਾਇਤ ਨੇ ਆਲੇ-ਦੁਆਲੇ ਫੈਕਟਰੀਆਂ, ਰਿਹਾਇਸ਼ੀ ਮਕਾਨ, ਮਜ਼ਦੂਰਾਂ ਦੇ ਪਰਿਵਾਰ, ਦੋ ਪੈਟਰੋਲ ਪੰਪ ਅਤੇ ਹਸਪਤਾਲ ਹੋਣ ਕਾਰਨ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ। ਪੰਚਾਇਤ ਦਾ ਕਹਿਣਾ ਸੀ ਕਿ ਪਟਾਕਾ ਮਾਰਕੀਟ ਲੱਗਣ ਨਾਲ ਅੱਗ ਲੱਗਣ ਜਾਂ ਕਿਸੇ ਹੋਰ ਹਾਦਸੇ ਦਾ ਖ਼ਤਰਾ ਵਧ ਸਕਦਾ ਹੈ। ਇਸ ਤੋਂ ਇਲਾਵਾ ਤੰਗ ਸੜਕਾਂ ’ਤੇ ਟ੍ਰੈਫਿਕ ਦਾ ਦਬਾਅ ਵਧਣ ਅਤੇ ਕੈਪੀਟਲ ਤੇ ਫੋਰਟਿਸ ਹਸਪਤਾਲ ਆਉਣ-ਜਾਣ ਵਾਲੇ ਮਰੀਜ਼ਾਂ ਅਤੇ ਐਂਬੂਲੈਂਸ ਨੂੰ ਪ੍ਰੇਸ਼ਾਨੀ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਸੀ।
📲Get App