🔥 TRENDING कलम और कविताओं से पहले ज़िला दलित विद्... ਹੁਣ ਸਕੂਲਾਂ ''ਚ ਹੀ ਵਿਦਿਆਰਥੀਆਂ ਨੂੰ ਸਿਖਾਇ... बजरंग दल की मासिक जिलास्तरीय बैठक बाबा... ಕರ್ನಾಟಕ ರಾಜ್ಯೋತ್ಸವ ರತ್ನ ಪ್ರಶಸ್ತಿಗೆ ಸೂರ... मुख्यमंत्री भजनलाल शर्मा पहुंचे खाटूश्... बहराइच में परिक्षित शर्मा और राजा भंडा...
25 Oct 2026•
ગુજરાતી मराठी ਪੰਜਾਬੀ বাংলা
Politics

ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ

✍️ Reporter: Shamsher Singh 🗓 25 Oct 2026, 01:58 PM 👁 12
Share: 💬 WhatsApp 📘 Facebook 𝕏 Post

ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ

ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ
‎Sunday, Oct 25, 2026 ।
‎ਚੰਡੀਗੜ੍ਹ/ਜਲੰਧਰ (need24)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ। ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਦੁੱਖ਼ ਦੇ ਬਾਵਜੂਦ ਪੰਜਾਬ 'ਚ ਇਨਸਾਫ਼ ਅਤੇ ਭਾਈਚਾਰਕ ਸਾਂਝ ਲਈ ਲੜ ਰਹੇ ਹਨ।
‎ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੈਡੀਕਲ ਨਸ਼ਿਆਂ ਦੀ ਵਿਕਰੀ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ 'ਤੇ ਕਾਬੂ ਪਾਉਣ 'ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਹੀ ਗੰਭੀਰਤਾ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਅਜਿਹੇ ਹਾਲਾਤ ਪੈਦਾ ਹੋਣ ਤੋਂ ਰੋਕੇ ਜਾ ਸਕਦੇ ਸਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਇਨਸਾਫ਼ ਦੇ ਮੁੱਦੇ 'ਤੇ ਚਰਚਾ ਕਰਨ ਦੀ ਬਜਾਏ ਸਰਕਾਰ ਨੇ ਸੈਸ਼ਨ ਮਹਿਜ਼ ਨੌਂ ਮਿੰਟਾਂ 'ਚ ਖ਼ਤਮ ਕਰ ਦਿੱਤਾ। ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ ਅਤੇ ਹਰ ਸੰਭਵ ਯਤਨ ਕਰੇਗੀ।
📲Get App