🔥 ट्रेंडिंग RBI Launches Free Digital Financial Li... रनाबाली ने दिन 9 पर ₹50 करोड़ की बॉक्स... हरियाणा के छात्र पर लोहे की छड़ से बेर... हरियाणा के मुख्यमंत्री नायाब सैनी ने र... हरियाणा सीएम एशियन गेम्स खिलाड़ियों को... UN Commends Five Indian Villages for W...
25 अक्टू. 2026•
ગુજરાતી मराठी ਪੰਜਾਬੀ বাংলা
ऑटोमोबाइल

ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ

✍️ रिपोर्टर: Shamsher Singh 🗓 25 अक्टू. 2026, 01:42 PM 👁 12
शेयर करें: 💬 WhatsApp 📘 Facebook 𝕏 Post

ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ

ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ
‎Sunday, Oct 25, 2026 ।
‎
‎
‎ਕਪੂਰਥਲਾ (need24)- ਕਪੂਰਥਲਾ ਦੇ ਦੁਰਗਾਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ ਵਿਚ ਪੁੱਤਰ ਦੀ ਮੌਤ ਹੋ ਗਈ ਜਦਕਿ ਉਸ ਦਾ ਪਿਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਹ ਹਾਦਸਾ ਮੋਟਰਸਾਈਕਲ ਅਤੇ ਕੰਬਾਈਨ ਦੀ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਪਿਤਾ ਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ।
‎ਇਸ ਸਬੰਧੀ ਜਾਣਕਾਰੀ ਦਿੰਦੇ ਬਲਵਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦੁਰਗਾਪੁਰ ਨੇ ਦੱਸਿਆ ਕਿ ਉਹ ਆਪਣੇ ਮੁੰਡੇ ਰਾਜਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਪਿੰਡ ਨੇੜੇ ਹੀ ਦੂਜੇ ਪਾਸੇ ਤੋਂ ਆਉਂਦੀ ਕੰਬਾਈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੇ ਮੁੰਡੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਨਵਜੋਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਮੌਕੇ 'ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿਚ ਲਿਆ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ 'ਚ ਰੱਖਵਾ ਦਿੱਤੀ ਹੈ। ਥਾਣਾ ਕੋਤਵਾਲੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
📲Get App