🔥 TRENDING ઘરફોડ ચોરીના ગુનામાં અઢી વર્ષથી નાસતા... ഇടിമിന്നൽ ജാഗ്രതാ നിർദേശം Cash and Ring Stolen from Thar on Bhop... Shooting at Bhind District Hospital Sp... Umarria Woman Assaulted, Jewelry and C... हनुमानगढ़ में विजयादशमी पर राष्ट्रीय स...
25 Oct 2026•
ગુજરાતી मराठी ਪੰਜਾਬੀ বাংলা
Politics

ਲੁਧਿਆਣਾ ''ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ ਸ਼ਾਮਲ

✍️ Reporter: Shamsher Singh 🗓 25 Oct 2026, 03:39 PM 👁 14
Share: 💬 WhatsApp 📘 Facebook 𝕏 Post

ਲੁਧਿਆਣਾ ''ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ ਸ਼ਾਮਲ

ਲੁਧਿਆਣਾ ''ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਣੇ ਭਾਜਪਾ ’ਚ ਸ਼ਾਮਲ
‎Sunday, Oct 25, 2026 ।
‎ਲੁਧਿਆਣਾ : ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ (ਸਾਬਕਾ ਈਟੀਓ), ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਜੁਆਇੰਟ ਸੈਕਟਰੀ ਕਮਲਦੀਪ ਸਿੰਘ ਘੂਰਾ ਅਤੇ ਵੱਖ-ਵੱਖ ਸਮਾਜਿਕ ਤੇ ਵਪਾਰਕ ਖੇਤਰਾਂ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਅਨੁਜ ਬਹਿਲ, ਮੀਤ ਪ੍ਰਧਾਨ, ਗਾਂਧੀ ਨਗਰ ਮਾਰਕੀਟ ਲੁਧਿਆਣਾ, ਕੁਨਾਲ, ਜ਼ਿਲ੍ਹਾ ਪ੍ਰਧਾਨ, ਯੂਨਾਈਟਿਡ ਹਿੰਦੂ; ਅਸ਼ੋਕ ਖੱਟਰ, ਮੀਤ ਪ੍ਰਧਾਨ, ਫਾਰਚੂਨ ਸਿਟੀ; ਰਿਤਿਕ ਚਾਵਲਾ, ਕਰਨ ਖੰਨਾ ਅਤੇ ਕੰਵਲਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਸੂਬਾ ਖਜ਼ਾਨਚੀ ਗੁਰਦੇਵ ਸਿੰਘ ਦੇਬੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਜਤਿੰਦਰ ਮਿੱਤਲ ਵੀ ਹਾਜ਼ਰ ਸਨ।
‎ਭਾਜਪਾ ਪ੍ਰਤੀ ਵਧ ਰਿਹਾ ਭਰੋਸਾ
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਭਰੋਸਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਪੰਜਾਬ ਦੀ ਤਰੱਕੀ ਦੇ ਸੰਕਲਪ ਨਾਲ ਜੁੜਨ ਲਈ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ। ਢਿੱਲੋਂ ਨੇ ਕਿਹਾ ਕਿ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਵਰਗੀਆਂ ਸ਼ਖ਼ਸੀਅਤਾਂ ਦਾ ਪਾਰਟੀ ਨਾਲ ਜੁੜਨਾ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਪਹਿਰਾਵੇ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣਾ ਭਾਜਪਾ ਦੀ ਵਚਨਬੱਧਤਾ ਹੈ।
📲Get App