🔥 TRENDING Banks Offer No-Cost EMI Schemes for Sc... RBI launches new savings bonds with at... बख्तियारपुर थाना क्षेत्र में अपराधियों... Bangalore’s Lalbag Park Hosts Rare Med... નરોડા પોલીસ પોર્ટર એપ્લિકેશન દ્વારા ઓર... રાજપારડી ચોકડીએ ટ્રકની ટક્કરમાં નંદીનુ...
25 Oct 2026•
ગુજરાતી मराठी ਪੰਜਾਬੀ বাংলা
Business

ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ

✍️ Reporter: Shamsher Singh 🗓 25 Oct 2026, 03:14 PM 👁 11
Share: 💬 WhatsApp 📘 Facebook 𝕏 Post

ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ

ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ ਹੁਕਮ, ਲਾਜ਼ਮੀ ਕੀਤਾ ਗਿਆ ਆਹ ਕੰਮ
‎Sunday, Oct 25, 2026 ।
‎ਬਠਿੰਡਾ (need24) : ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਟਾਂ ਦੇ ਭੱਠਿਆਂ ’ਚ ਇੱਟਾਂ ਬਣਾਉਣ ਲਈ ਬਾਲਣ ਵਜੋਂ 30 ਫ਼ੀਸਦੀ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਵਰਤੋਂ ਕਰਨੀ ਲਾਜ਼ਮੀ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਇੱਟਾਂ ਦੇ ਭੱਠਿਆਂ ਵਾਸਤੇ ਸਬੰਧਿਤ ਗਿੱਟੀਆਂ ਬਣਾਉਣ ਵਾਲੀਆਂ ਫੈਕਟਰੀਆਂ ਤੋਂ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਜ਼ਰੂਰੀ ਹੈ। ਇਹ ਗੱਲ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਇੱਥੇ ਜ਼ਿਲ੍ਹੇ ਦੇ ਇੱਟਾਂ ਦੇ ਭੱਠਿਆਂ ਦੇ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 143 ਇੱਟਾਂ ਦੇ ਭੱਠੇ ਚਾਲੂ ਹਨ, ਜਿਨ੍ਹਾਂ ਵੱਲੋਂ ਇਸ ਸੀਜ਼ਨ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਪੈਲਟਾਂ ਦੇ ਰੂਪ ’ਚ ਵਰਤੋਂ ਕੀਤੀ ਜਾਵੇਗੀ।
‎ਉਨ੍ਹਾਂ ਦੱਸਿਆ ਕਿ ਇੱਟਾਂ ਦੇ ਨਿਰਮਾਣ ਲਈ ਗਿੱਟੀਆਂ ਦੀ ਵਰਤੋਂ ਕੋਲੇ ਦੇ ਨਾਲ ਬਾਲਣ ਵਜੋਂ ਕੀਤੀ ਜਾਂਦੀ ਹੈ। ਇਸ ਨਾਲ ਨਾ ਸਿਰਫ ਖੇਤਾਂ ’ਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ’ਚ ਮਦਦ ਮਿਲਦੀ ਹੈ, ਸਗੋਂ ਇਸ ਦੀ ਸੁਚੱਜੀ ਵਰਤੋਂ ਵੀ ਯਕੀਨੀ ਬਣਦੀ ਹੈ। ਇਸ ਦੇ ਨਾਲ ਹੀ ਗਿੱਟੀਆਂ ਨੂੰ ਬਾਲਣ ਵਜੋਂ ਵਰਤਣਾ ਕੋਲੇ ਨੂੰ ਸਾੜਨ ਦੇ ਮੁਕਾਬਲੇ ਵਾਤਾਵਰਣ ਪੱਖੋਂ ਵਧੇਰੇ ਅਨੁਕੂਲ ਮੰਨਿਆ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਟਾਂ ਦੇ ਭੱਠਿਆਂ ਦੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਗਭਗ 20,000 ਟਨ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਦੀ ਖ਼ਪਤ ਹੋਵੇਗੀ।
‎ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਗਿੱਟੀਆਂ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਉਹ ਆਪਣੇ ਨੇੜਲੇ ਪੈਲਟ ਬਣਾਉਣ ਵਾਲੇ ਯੂਨਿਟਾਂ ਨਾਲ ਸਮਝੌਤਾ ਪੱਤਰ (ਐੱਮ. ਓ. ਯੂ.) ਸਹੀਬੱਧ ਕਰਨ। ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰੂਬੀ ਸਿੱਧੂ, ਡੀ. ਐੱਫ. ਐੱਸ. ਸੀ. ਗੁਰਤਾਰ ਸਿੰਘ, ਡੀ. ਐੱਫ. ਐੱਸ. ਓ. ਹਰਸ਼ਿਤ ਮਹਿਤਾ, ਇੱਟਾਂ ਦੇ ਭੱਠਿਆਂ ਦੇ ਮਾਲਕ ਅਤੇ ਹੋਰ ਹਾਜ਼ਰ ਸਨ।
📲Get App