🔥 TRENDING BAN vs WI 2nd Test: Where to Watch Liv... Yash's 'Ramayana' Shoots to 3D Heights... Ranbir Kapoor, Yash’s Ramayana Film to... Suriya's Upcoming Film Nets Substantia... Udta Teer Nets ₹1.20 Cr on Day 13, Con... Rajinikanth’s Jailer 2 Rakes in ₹517 C...
05 Nov 2026•
ગુજરાતી मराठी ਪੰਜਾਬੀ বাংলা
Local

ਰੂਪਨਗਰ ਵਿੱਚ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਦੀ ਮੀਟਿੰਗ, ਸਰਕਾਰੀ ਯੋਜਨਾਵਾਂ ਘਰ-ਘਰ ਪਹੁੰਚਾਉਣ ਲਈ ਬਣੀ ਰਣਨੀਤੀ

✍️ Reporter: Sandeep Kumar Joshi 🗓 26 Oct 2026, 07:02 PM 👁 48
Share: 💬 WhatsApp 📘 Facebook 𝕏 Post

ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਦੀ ਮੀਟਿੰਗ ਸੰਜੀਵ ਗੌਤਮ ਅਤੇ ਚੇਤਨ ਕਾਲੀਆ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਮਾਜਿਕ ਮੁੱਦਿਆਂ ਅਤੇ ਸਰਕਾਰੀ ਯੋਜਨਾਵਾਂ ਦੀ ਜਾਗਰੂਕਤਾ ਲਈ ਚਰਚਾ ਕੀਤੀ ਗਈ।

ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਚੇਅਰਮੈਨਾਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਜ਼ਿਲ੍ਹਾ ਇੰਚਾਰਜ ਸੰਜੀਵ ਗੌਤਮ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਸਮਾਜਾਂ ਨਾਲ ਸਬੰਧਿਤ ਸਮੱਸਿਆਵਾਂ ਅਤੇ ਲੋਕ ਭਲਾਈ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕਰਨ ਲਈ ਰਣਨੀਤੀ ਵੀ ਤਿਆਰ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਇੰਚਾਰਜ ਸੰਜੀਵ ਗੌਤਮ ਨੇ ਕਿਹਾ ਕਿ ਵੱਖ-ਵੱਖ ਵੈਲਫੇਅਰ ਬੋਰਡਾਂ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਆਪਣੇ ਸਮਾਜ ਦੀਆਂ ਸਮੱਸਿਆਵਾਂ ਨੂੰ ਉਠਾਉਣ ਦੇ ਨਾਲ-ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਲੋਕਾਂ ਨੂੰ ਸਹੀ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ। ਬੋਰਡਾਂ ਦੇ ਨੁਮਾਇੰਦੇ ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਕਰਨ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਸਮਾਜਿਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਪ੍ਰਧਾਨ ਚੇਤਨ ਕਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਲੋਕਾਂ ਨਾਲ ਜੁੜ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਬੋਰਡਾਂ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਜਾਰੀ ਰੱਖੇ ਜਾਣਗੇ।

ਮੀਟਿੰਗ ਵਿੱਚ ਰਾਜਪੂਤ ਬੋਰਡ ਦੇ ਚੇਅਰਮੈਨ ਰਜਿੰਦਰ ਰਾਣਾ, ਗੁੱਜਰ ਬੋਰਡ ਦੇ ਸ਼ਮਸ਼ੇਰ ਸਿੰਘ, ਸਵਰਨਕਾਰ ਬੋਰਡ ਦੇ ਸਾਹਿਲ ਕੁਮਾਰ, ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਦੀਪਕ ਸੋਨੀ, ਖੱਤਰੀ ਅਰੋੜਾ ਹਲਕਾ ਚੇਅਰਮੈਨ ਰਾਹੁਲ ਸੋਨੀ, ਸਵਰਨਕਾਰ ਬੋਰਡ ਦੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਚੇਅਰਮੈਨ ਮੁਕੇਸ਼ ਵਰਮਾ, ਰਾਜਪੂਤ ਵੈਲਫੇਅਰ ਬੋਰਡ ਦੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਚੇਅਰਮੈਨ ਕਿਰਨਦੀਪ ਰਾਣਾ, ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਕੇਸ਼ ਜਿੰਦਲ, ਗੁੱਜਰ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਅਤੇ ਹਲਕਾ ਰੂਪਨਗਰ ਦੇ ਨੁਮਾਇੰਦੇ ਅੱਛਰ ਸਿੰਘ ਪੰਮੂ ਅਤੇ ਕਾਰਤਿਕ ਕੌਸ਼ਲ ਸਮੇਤ ਹੋਰ ਮੈਂਬਰਾਂ ਨੇ ਭਾਗ ਲਿਆ।
📲Get App