🔥 TRENDING रामपुर बटुरा मेगा प्रोजेक्ट के खिलाफ ग... ग्राउंड रिपोर्ट: कल्याणपुरा के विकास क... સ્ટ. ઝેવિયર્સ સ્કૂલથી એકતા નગર સુધી ડ્... MNS chief Raj Thackeray questions e‑ch... Yogi Adityanath Blames Congress and SP... 13 Special Trains To Facilitate UP PET...
26 Oct 2026•
ગુજરાતી मराठी ਪੰਜਾਬੀ বাংলা
Politics

ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਮੰਨੀਆਂ, ਪੋਸਟਮਾਰਟਮ ਕਰਵਾਉਣਾ ਪਰਿਵਾਰ ਦੀ ਇੱਛਾ 'ਤੇ ਨਿਰਭਰ: ਮੁੱਖ ਮੰਤਰੀ ਭਗਵੰਤ ਮਾਨ।

✍️ Reporter: Shamsher Singh 🗓 26 Oct 2026, 02:24 PM 👁 21
Share: 💬 WhatsApp 📘 Facebook 𝕏 Post

ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਮੰਨੀਆਂ, ਪੋਸਟਮਾਰਟਮ ਕਰਵਾਉਣਾ ਪਰਿਵਾਰ ਦੀ ਇੱਛਾ 'ਤੇ ਨਿਰਭਰ: ਮੁੱਖ ਮੰਤਰੀ ਭਗਵੰਤ ਮਾਨ।

ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਮੰਗਾਂ ਮੰਨੀਆਂ, ਪੋਸਟਮਾਰਟਮ ਕਰਵਾਉਣਾ ਪਰਿਵਾਰ ਦੀ ਇੱਛਾ 'ਤੇ ਨਿਰਭਰ: ਮੁੱਖ ਮੰਤਰੀ ਭਗਵੰਤ ਮਾਨ।
‎26 oct 2026,ਪਟਿਆਲਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣਾ ਪੂਰੀ ਤਰ੍ਹਾਂ ਪਰਿਵਾਰ ਦੀ ਇੱਛਾ 'ਤੇ ਨਿਰਭਰ ਕਰਦਾ ਹੈ।
‎ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਅਤੇ ਧੋਖਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕਦੇ ਚੰਡੀਗੜ੍ਹ 'ਤੇ ਸੂਬੇ ਦੇ ਹੱਕਾਂ ਨੂੰ ਖੋਹਣ ਦੇ ਯਤਨ ਕੀਤੇ ਜਾਂਦੇ ਹਨ ਅਤੇ ਕਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਤੇ ਹਿੱਸੇਦਾਰੀ ਘਟਾਉਣ ਦੀਆਂ ਸਾਜ਼ਿਸ਼ਾਂ ਘੜੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਵਿਕਾਸ ਫੰਡ ਰੋਕ ਕੇ ਸੂਬੇ ਦੀ ਤਰੱਕੀ ਵਿੱਚ ਰੋੜੇ ਅਟਕਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਰੰਗਲਾ, ਆਰਥਿਕ ਤੌਰ 'ਤੇ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
📲Get App