राजनीति
ਪੰਜਾਬ ਵਿਚ ''ਹਿਸਾਬ ਮੰਗੋ ਰੈਲੀ'' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ

Monday, Oct 26, 2026।
ਚੰਡੀਗੜ੍ਹ (ਵੈੱਬ ਡੈਸਕ): ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਆ ਰਹੇ ਹਨ। ਇਸ ਦਿਨ ਪਾਰਟੀ ਵੱਲੋਂ ਸੰਗਰੂਰ ਵਿਚ 'ਹਿਸਾਬ ਮੰਗੋ ਰੈਲੀ' ਕੀਤੀ ਜਾਵੇਗੀ, ਜਿਸ ਵਿਚ ਰਾਹੁਲ ਗਾਂਧੀ ਸਮੇਤ ਤਮਾਮ ਵੱਡੇ ਲੀਡਰ ਪਹੁੰਚਣਗੇ ਅਤੇ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਚੰਡੀਗੜ੍ਹ ਪਹੁੰਚੇ ਤੇ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ, ਪ੍ਰਧਾਨ ਪਰਗਟ ਸਿੰਘ, ਸਾਬਕਾ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਸਮੇਤ ਤਮਾਮ ਸੀਨੀਅਰ ਲੀਡਰ ਮੌਜੂਦ ਰਹੇ।
ਮੀਟਿੰਗਾਂ ਮਗਰੋਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੇ. ਸੀ. ਵੇਣੂਗੋਪਾਲ ਨੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਲੀਡਰਾਂ ਤੇ ਲੋਕਾਂ ਨੂੰ ਬਹੁਤ ਪਿਆਰ ਕਰਦੇ ਹਨ ਤੇ ਇਸੇ ਲਈ ਪੰਜਾਬ ਦੇ ਲੋਕ ਵੀ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸੂਬੇ ਦਾ ਸਾਰੇ ਲੀਡਰਾਂ ਨੂੰ ਆਖ਼ਿਆ ਹੈ ਕਿ ਸਾਡਾ ਟੀਚਾ ਸਿਰਫ਼ 2027 ਦੀਆਂ ਚੋਣਾਂ ਨਹੀਂ, ਸਗੋਂ ਪੰਜਾਬ ਵਿਚ ਸ਼ਾਂਤੀ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਪਹਿਲਾਂ ਵਾਂਗ ਖ਼ੁਸ਼ਹਾਲ ਬਣਾਉਣਾ ਚਾਹੁੰਦੇ ਹਨ।
ਇਕ ਸਵਾਲ ਦੇ ਜਵਾਬ ਵਿਚ ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੇ ਲੀਡਰਾਂ ਨੂੰ ਸੰਭਾਲਣਾ ਆਉਂਦਾ ਹੈ। ਰਾਜਾ ਵੜਿੰਗ ਵਿਧਾਨ ਸਭਾ ਚੋਣਾਂ ਵਿਚ ਬਹੁਤ ਅਹਿਮ ਰੋਲ ਅਦਾ ਕਰਨਗੇ। ਉੱਥੇ ਹੀ ਸਚਿਨ ਪਾਇਲਟ ਨੇ ਆਖ਼ਿਆ ਕਿ ਅੱਜ ਸਾਰੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਘਰ ਰੋਟੀ ਖਾਉਣ ਪਹੁੰਚੇ ਸੀ, ਇਸ ਦੌਰਾਨ ਪਰਗਟ ਸਿੰਘ ਦੀ ਗੱਡੀ ਵਿਚ ਰਾਜਾ ਵੜਿੰਗ ਤੇ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਨਾਲ ਬੈਠੇ ਸਨ। ਇਸ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਕਾਂਗਰਸ ਦੇ ਸਮੁੱਚੇ ਲੀਡਰ ਇਕਜੁੱਟ ਹਨ।