🔥 TRENDING PACS Union Members Strike Over Unmet D... Gadkari Announces 1.5‑Hour Delhi‑Harid... 34‑year‑old Delhi man with zero saving... 12th BRICS Parliamentary Forum Opens i... बोकारो NH-32 पर ट्रैफिक पुलिस ने 36 वा... Congress to protest liquor-booking app...
28 Oct 2026•
ગુજરાતી मराठी ਪੰਜਾਬੀ বাংলা
Politics

ਰੂਪਨਗਰ ਵਿੱਚ ਦਲਿਤ ਆਗੂਆਂ ਦਾ ਰੋਸ ਪ੍ਰਦਰਸ਼ਨ, ਬਰਿੰਦਰ ਢਿੱਲੋਂ ਖ਼ਿਲਾਫ਼ ਕਾਰਵਾਈ ਦੀ ਮੰਗ

✍️ Reporter: Sandeep Kumar Joshi 🗓 28 Oct 2026, 08:15 PM 👁 9
Share: 💬 WhatsApp 📘 Facebook 𝕏 Post

ਕਾਂਗਰਸੀ ਆਗੂ ਰਣਜੀਤ ਸਿੰਘ ਤਨਖਾਨ ਮਾਜਰਾ ਨਾਲ ਕਥਿਤ ਧੱਕੇਸ਼ਾਹੀ ਅਤੇ ਬਦਤਮੀਜ਼ੀ ਦੇ ਮਾਮਲੇ ਨੂੰ ਲੈ ਕੇ ਰੂਪਨਗਰ ਵਿੱਚ ਦਲਿਤ ਭਾਈਚਾਰੇ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਦੀ ਮੰਗ ਕੀਤੀ।

ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵੱਲੋਂ ਦਲਿਤ ਭਾਈਚਾਰੇ ਨਾਲ ਸਬੰਧਤ ਕਾਂਗਰਸੀ ਆਗੂ ਰਣਜੀਤ ਸਿੰਘ ਤਨਖਾਨ ਮਾਜਰਾ ਦੇ ਸਨਮਾਨ ਦੇ ਖ਼ਿਲਾਫ਼ ਕਥਿਤ ਤੌਰ ’ਤੇ ਟਿੱਪਣੀਆਂ ਕਰਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਰੂਪਨਗਰ ਵਿਖੇ ਦਲਿਤ ਭਾਈਚਾਰੇ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮਾਮਲੇ ਦੀ ਨਿੰਦਾ ਕਰਦਿਆਂ ਇਨਸਾਫ਼ ਦੀ ਮੰਗ ਕੀਤੀ।

ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸਬੰਧਤ ਧਿਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਆਗੂ ਨੂੰ ਇਨਸਾਫ਼ ਮਿਲ ਸਕੇ।

ਇਸ ਮੌਕੇ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ, ਬਨਵਾਰੀ ਲਾਲ ਰੋਪੜ, ਰਾਜੇਸ਼ ਬੰਗੜ ਰੋਪੜ, ਜਸਵੀਰ ਸਿੰਘ ਸਾਬਕਾ ਸਰਪੰਚ ਰਾਮਪੁਰ ਮਾਜਰੀ, ਸੁਖਵਿੰਦਰ ਸਿੰਘ ਸਰਪੰਚ ਭੰਗਾਲਾ, ਜਸਬੀਰ ਸਿੰਘ ਸਰਪੰਚ ਸਣਾਣਾ, ਜਗਮੇਲ ਸਿੰਘ ਸਰਪੰਚ ਫਤਿਹਪੁਰ, ਹਰਚੰਦ ਸਿੰਘ ਫਤਿਹਪੁਰ, ਅਮਰਾਓ ਸਿੰਘ ਬੱਦੋਮਾਜਰਾ, ਗੁਰਦਿਆਲ ਸਿੰਘ ਰੋਪੜ, ਜਸਵੀਰ ਸਿੰਘ ਰੋਪੜ ਅਤੇ ਹਰਵਿੰਦਰ ਸਿੰਘ ਚਿਤਾਵਲੀ, ਬਿਕਰਮਜੀਤ ਸਿੰਘ ਵਿੱਕੀ, ਪੰਡਿਤ ਮੁਗੇਸ਼ ਜੀ ਰੋਪੜ ਸਮੇਤ ਹੋਰ ਕਈ ਆਗੂ ਹਾਜ਼ਰ ਸਨ।

ਪ੍ਰਦਰਸ਼ਨਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਮਾਣ-ਸਨਮਾਨ ਦੀ ਰੱਖਿਆ ਹੋਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੇ ਕੁਝ ਵੱਡੇ ਆਗੂਆਂ ਵੱਲੋਂ ਦਲਿਤ ਭਾਈਚਾਰੇ ਦੇ ਆਗੂਆਂ ਨਾਲ ਧੱਕੇਸ਼ਾਹੀ ਅਤੇ ਬਦਤਮੀਜ਼ੀ ਕੀਤੀ ਜਾ ਰਹੀ ਹੈ। ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।
📲Get App