🔥 TRENDING ৫ নভেম্বর নতুন শিল্পনীতি প্রকাশ, ৫০ লক... સુરતમાં ટ્રાફિક ટ્રેપ કેસમાં બે આરોપીઓ... Delhi Police Arrest Youth in MCOCA Cas... Two masked gunmen fire at Dubai busine... Youth Congress Activists Protest on Ro... रबी सीजन 2026-27: किसानों को सुगमता से...
28 Oct 2026•
ગુજરાતી मराठी ਪੰਜਾਬੀ বাংলা

ਸਰ੍ਹੋਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

✍️ Reporter: Jiwan kumar 🗓 28 Oct 2026, 08:21 PM 👁 22
Share: 💬 WhatsApp 📘 Facebook 𝕏 Post

ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਸੰਗਤ ਖੁਰਦ ਵਿੱਚ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਸਰ੍ਹੋਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ, ਫ਼ਸਲਾਂ ਦੀਆਂ ਬਿਮਾਰੀਆਂ ਅਤੇ ਘਰੇਲੂ ਬਗੀਚੀ ਰਾਹੀਂ ਤਾਜ਼ੀਆਂ ਸਬਜ਼ੀਆਂ ਪੈਦਾ ਕਰਨ ਬਾਰੇ ਜਾਣਕਾਰੀ ਦਿੱਤੀ

ਬਠਿੰਡਾ, 28 ਅਕਤੂਬਰ (ਜੀਵਨ ਬਾਂਸਲ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਬਲਾਕ ਤਲਵੰਡੀ ਸਾਬੋ ਦੇ ਪਿੰਡ ਸੰਗਤ ਖੁਰਦ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਕਿਸਾਨਾਂ ਨੂੰ ਸਰ੍ਹੋਂ ਦੀ ਫ਼ਸਲ ਦੀ ਸਫ਼ਲ ਕਾਸ਼ਤ ਲਈ ਉੱਨਤ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ) ਨੇ ਕਿਸਾਨਾਂ ਨਾਲ ਸਰ੍ਹੋਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਫ਼ਸਲ ਦੀ ਬਿਹਤਰ ਪੈਦਾਵਾਰ ਲਈ ਖੇਤੀ ਤਕਨੀਕਾਂ ਅਪਣਾਉਣ ਦੀ ਮਹੱਤਤਾ ਬਾਰੇ ਦੱਸਿਆ।
ਇਸ ਮੌਕੇ ਰੂਰਲ ਐਗਰੀਕਲਚਰਲ ਵਰਕ ਐਕਸਪੀਰੀਅੰਸ ਪ੍ਰੋਗਰਾਮ ਅਧੀਨ ਪਹੁੰਚੇ ਵਿਦਿਆਰਥੀਆਂ ਮਨਦੀਪ ਸਿੰਘ ਅਤੇ ਦੇਵਾਂਸ਼ ਵਰਮਾ ਨੇ ਵੀ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਕੈਂਪ ਵਿੱਚ ਕਿਸਾਨਾਂ ਨੂੰ ਘਰੇਲੂ ਬਗੀਚੀ ਰਾਹੀਂ ਆਪਣੇ ਪਰਿਵਾਰ ਲਈ ਤਾਜ਼ੀਆਂ ਅਤੇ ਸੁਰੱਖਿਅਤ ਸਬਜ਼ੀਆਂ ਪੈਦਾ ਕਰਨ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸਰ੍ਹੋਂ ਦੀ ਫ਼ਸਲ ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਪਛਾਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
‘ਖੇਤ ਬਚਾਓ ਅਭਿਆਨ’ ਤਹਿਤ ਅਜਿਹੇ ਸਿਖਲਾਈ ਕੈਂਪਾਂ ਦਾ ਉਦੇਸ਼ ਕਿਸਾਨਾਂ ਤੱਕ ਖੇਤੀਬਾੜੀ ਨਾਲ ਸਬੰਧਤ ਤਕਨੀਕੀ ਜਾਣਕਾਰੀ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਫ਼ਸਲਾਂ ਦੀ ਕਾਸ਼ਤ ਸਬੰਧੀ ਬਿਹਤਰ ਤਰੀਕਿਆਂ ਬਾਰੇ ਜਾਗਰੂਕ ਕਰਨਾ ਹੈ।
📲Get App