कृषि
ਰੋਪੜ ਵਿੱਚ ਯੂਰੀਆ ਅਤੇ ਡਾਏ ਦੀ ਕਿੱਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਨੇ ਐਨਐਫਐਲ ਦੇ ਐਮਡੀ ਨਾਲ ਕੀਤੀ ਮੀਟਿੰਗ
ਰੋਪੜ ਜ਼ਿਲ੍ਹੇ ਵਿੱਚ ਫਰਟੀਲਾਈਜ਼ਰ ਦੀ ਉਪਲਬਧਤਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਵੱਲੋਂ ਐਨਐਫਐਲ ਦੇ ਮੈਨੇਜਿੰਗ ਡਾਇਰੈਕਟਰ ਨਾਲ ਮੀਟਿੰਗ ਕੀਤੀ ਗਈ ਅਤੇ ਮੰਗ ਪੱਤਰ ਸੌਂਪਿਆ ਗਿਆ।
ਰੋਪੜ ਜ਼ਿਲ੍ਹੇ ਵਿੱਚ ਯੂਰੀਆ ਅਤੇ ਡਾਏ ਦੀ ਗੰਭੀਰ ਕਿੱਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਵੱਲੋਂ ਐਨਐਫਐਲ (ਨੈਸ਼ਨਲ ਫਰਟੀਲਾਈਜ਼ਰ ਲਿਮਿਟਡ) ਦੇ ਮੈਨੇਜਿੰਗ ਡਾਇਰੈਕਟਰ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਹੀਰਾ ਦੀ ਅਗਵਾਈ ਹੇਠ ਕਿਸਾਨ ਸੰਗਠਨ ਨੇ ਐਮਡੀ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਫਰਟੀਲਾਈਜ਼ਰ ਦੀ ਸਪਲਾਈ ਨਾਲ ਸੰਬੰਧਿਤ ਜਟਿਲਤਾਵਾਂ ਦਾ ਹੱਲ ਕੱਢਣ ਦੀ ਮੰਗ ਕੀਤੀ ਗਈ।
ਮੀਟਿੰਗ ਦੌਰਾਨ ਐਨਐਫਐਲ ਦੇ ਐਮਡੀ ਨੇ ਸਪਸ਼ਟ ਕੀਤਾ ਕਿ ਰੋਪੜ ਜ਼ਿਲ੍ਹੇ ਲਈ ਕੁੱਲ 500 ਟਰੱਕ ਯੂਰੀਆ ਦੀ ਗਿਣਤੀ ਅਲਾਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਰਕਫੈਡ ਵੱਲੋਂ ਜ਼ਿਲ੍ਹਾ ਖੇਤੀਬਾੜੀ ਅਫਸਰ ਨਾਲ ਸਲਾਹ-ਸਮਝੋਤ ਕਰਕੇ ਵੱਖ-ਵੱਖ ਸੁਸਾਇਟੀਆਂ ਅਤੇ ਡੀਲਰਾਂ ਨੂੰ ਯੂਰੀਆ ਦੀ ਵੰਡ ਕੀਤੀ ਜਾ ਰਹੀ ਹੈ। ਡਾਏ ਦੇ ਮਾਮਲੇ ਵਿੱਚ ਐਮਡੀ ਨੇ ਦੱਸਿਆ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਪਰੋਚ ਕੀਤਾ ਜਾਂਦਾ ਹੈ, ਤਾਂ ਉਹ ਮੰਗਵਾ ਕੇ ਅੱਗੇ ਡਿਸਟ੍ਰਿਬਿਊਟ ਕਰਨ ਦੇ ਲਈ ਤਿਆਰ ਹਨ।
ਕਿਸਾਨ ਯੂਨੀਅਨ ਵੱਲੋਂ ਮੀਟਿੰਗ ਵਿੱਚ ਮੰਗ ਕੀਤੀ ਗਈ ਹੈ ਕਿ ਐਨਐਫਐਲ ਦੇ ਐਮਡੀ ਨਾਲ ਇੱਕ ਸਾਂਝੀ ਮੀਟਿੰਗ ਰੱਖੀ ਜਾਵੇ, ਜਿਸ ਵਿੱਚ ਮਾਰਕਫੈਡ, ਜ਼ਿਲ੍ਹਾ ਖੇਤੀਬਾੜੀ ਅਫਸਰ, ਕਿਸਾਨ ਯੂਨੀਅਨਾਂ ਦੇ ਮੈਂਬਰ ਅਤੇ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਪ੍ਰਧਾਨਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਮੰਗ ਕੀਤੀ ਹੈ ਕਿ ਪਹਿਲਾਂ ਬੰਦ ਕੀਤੇ ਗਏ ਆਊਟਲੈਟ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੀ ਲੋਕਲ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਹੀਰਾ, ਸੀਨੀਅਰ ਮੀਤ ਪ੍ਰਧਾਨ ਕਾਰਨਵੀਰ ਸਿੰਘ ਸਿੱਧੂ, ਹੈਡ ਕੈਸ਼ੀਅਰ ਗੁਰਪਾਲ ਸਿੰਘ, ਜ਼ਿਲ੍ਹਾ ਐਗਜ਼ੈਕਟਿਵ ਮੈਂਬਰ ਜੁਝਾਰ ਸਿੰਘ ਅਤੇ ਰੁਪਿੰਦਰ ਪਾਲ ਸਿੰਘ, ਤੇ ਜਨ ਕਲਿਆਣ ਕਮੇਟੀ ਤੋਂ ਕਸ਼ਮੀਰ ਸਿੰਘ ਨੰਗਲੀ ਵੀ ਹਾਜ਼ਰ ਸਨ।