🔥 TRENDING कड़ाकती ठंड में गरीबों को ऊनी टोपी वित... मंत्री-विधायक भी फेल, सामने आया सरपंच... Jailer 2 Sees Second‑Wednesday Drop, N... Telangana Police Introduces Seven Digi... Telangana Rains Expected to Ease Amid... Hyderabad Gold Prices on Oct 29: 22‑Ka...
29 Oct 2026•
ગુજરાતી मराठी ਪੰਜਾਬੀ বাংলা
Education

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

✍️ Reporter: Shamsher Singh 🗓 29 Oct 2026, 03:17 PM 👁 15
Share: 💬 WhatsApp 📘 Facebook 𝕏 Post

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
‎Thursday, Oct 29, 2026 ।
‎ਤਰਨ ਤਾਰਨ(need24)- ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦੇ ਹੋਏ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ 2 ਨਵੰਬਰ ਤੋਂ ਲਾਗੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਅਤੇ ਅੰਮ੍ਰਿਤਸਰ ਕੰਵਲਜੀਤ ਸਿੰਘ ਸੰਧੂ ਨੇ ਦੱਸਿਆ ਕਿ 2 ਨਵੰਬਰ ਤੋਂ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
‎ਉਥੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਤਰਨਤਾਰਨ ਅਤੇ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 2 ਨਵੰਬਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਸ਼ਾਮ 3:20 ਵਜੇ ਛੁੱਟੀ ਹੋਵੇਗੀ। ਦੋਵਾਂ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਸਮੂਹ ਸਕੂਲ ਮੁਖੀਆਂ ਨੂੰ ਸਿੱਖਿਆ ਵਿਭਾਗ ਦੀਆਂ ਇਨ੍ਹਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
📲Get App