🔥 ट्रेंडिंग इंदौर में भाजपा महिला पार्षद के घर पर... Phone calling Karke froad Kiya Hai जोधपुर की डीगाड़ी में गीता देवी बनी सर... खाद कि कालाबाजारी कि खबर चलाने पर पत्र... ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲ... खाद कि कालाबाजारी कि खबर चलाने पर पत्र...
30 अक्टू. 2026•
ગુજરાતી मराठी ਪੰਜਾਬੀ বাংলা

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

✍️ रिपोर्टर: Jiwan kumar 🗓 30 अक्टू. 2026, 06:52 PM 👁 26
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਸਵੀਪ ਮੁਹਿੰਮ ਤਹਿਤ ਬਠਿੰਡਾ ਦੇ ਲਿਟਲ ਫਲਾਵਰ ਪਬਲਿਕ ਸਕੂਲ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਨਵੀਂ ਵੋਟ ਬਣਾਉਣ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਭਾਸ਼ਣ ਤੇ ਪੋਸਟਰ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਬਠਿੰਡਾ, 30 ਅਕਤੂਬਰ (ਜੀਵਨ ਬਾਂਸਲ): ਲੋਕਤੰਤਰ ਦੀ ਮਜ਼ਬੂਤੀ ਅਤੇ ਵੋਟਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਵੀਪ (SVEEP) ਗਤੀਵਿਧੀਆਂ ਤਹਿਤ ਸਥਾਨਕ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਡੀ.ਐੱਮ. ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਵੀਪ ਨੋਡਲ ਅਫ਼ਸਰ ਡਾ. ਮੀਨਾ ਭਾਰਤੀ ਨੇ ਟੀਮ ਦੀ ਅਗਵਾਈ ਕੀਤੀ। ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਮੈਂਬਰ ਗੁਰਬਖਸ਼ ਲਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਵੋਟਰ ਦੇ ਹੱਥ ਵਿੱਚ ਹੁੰਦੀ ਹੈ ਅਤੇ ਹਰ ਵੋਟ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ-6 ਭਰਨ ਦੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਫਾਰਮ ਨੰਬਰ-8 ਰਾਹੀਂ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਸੋਧ ਅਤੇ ਵੋਟ ਤਬਦੀਲ ਕਰਵਾਉਣ ਦੀ ਪ੍ਰਕਿਰਿਆ ਵੀ ਸਮਝਾਈ।
ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਵੋਟਰ ਸੇਵਾਵਾਂ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਨਾਲ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਚੋਣ ਕਮਿਸ਼ਨ ਦੀ ECINET ਐਪ ਦੀ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਸਵੀਪ ਟੀਮ ਮੈਂਬਰ ਸੁਮਿਤ ਗੋਇਲ ਅਤੇ ਜੌਨੀ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੋਟ ਦੇ ਅਧਿਕਾਰ, ਨਿਰਪੱਖ ਚੋਣਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਨੇ ਸਵੀਪ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਇਕ ਹਨ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਵਤਾਰ ਸਿੰਘ, ਈ.ਐੱਲ.ਸੀ. ਇੰਚਾਰਜ ਮੈਡਮ ਸਬਰਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
📲Get App