🔥 TRENDING પ્રધાનમંત્રી મોદીએ એકતાનગરમાં સરદાર પટ... Mizoram Woman Hospitalised with Severe... ED arrests four more in Mizoram-Manipu... Chief minister smt Rekha Gupta paid fl... Fiji vs New Zealand Rugby League Match... Two suspects arrested in Arunachal Pra...
31 Oct 2026•
ગુજરાતી मराठी ਪੰਜਾਬੀ বাংলা
Politics

ਚੱਬੇਵਾਲ ਤੋਂ ਮੁੜ ਉਮੀਦਵਾਰ ਬਣੇ ਡਾ. ਇਸ਼ਾਂਕ ਕੁਮਾਰ: ਲੋਕਾਂ ਦਾ ਭਰੋਸਾ ਮੇਰੀ ਤਾਕਤ, ਸੇਵਾ ਮੇਰਾ ਸੰਕਲਪ

✍️ Reporter: Amandeep Singh 🗓 31 Oct 2026, 07:45 PM 👁 14
Share: 💬 WhatsApp 📘 Facebook 𝕏 Post

ਆਮ ਆਦਮੀ ਪਾਰਟੀ ਵੱਲੋਂ ਚੱਬੇਵਾਲ ਹਲਕੇ ਤੋਂ ਮੁੜ ਉਮੀਦਵਾਰ ਨਾਮਜ਼ਦ ਕੀਤੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਾਰਟੀ ਦਾ ਧੰਨਵਾਦ ਕੀਤਾ ਅਤੇ ਹਲਕੇ ਦੇ ਵਿਕਾਸ ਲਈ ਨਵੇਂ ਜੋਸ਼ ਨਾਲ ਕੰਮ ਕਰਨ ਦਾ ਵਚਨ ਦਿੱਤਾ।

ਚੱਬੇਵਾਲ: ਆਮ ਆਦਮੀ ਪਾਰਟੀ ਵੱਲੋਂ ਚੱਬੇਵਾਲ ਹਲਕੇ ਤੋਂ ਮੁੜ ਪਾਰਟੀ ਦਾ ਉਮੀਦਵਾਰ ਨਾਮਜ਼ਦ ਕੀਤੇ ਜਾਣ ’ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਮਰਤਾ ਅਤੇ ਹਲਕਾ ਵਾਸੀਆਂ ਦੀ ਸੇਵਾ ਲਈ ਨਵੇਂ ਜੋਸ਼ ਤੇ ਸਮਰਪਣ ਨਾਲ ਸਵੀਕਾਰ ਕਰਦੇ ਹਨ। ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਵੱਲੋਂ ਪ੍ਰਗਟਾਏ ਗਏ ਭਰੋਸੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੱਬੇਵਾਲ ਦੀ ਨੁਮਾਇੰਦਗੀ ਕਰਨ ਦਾ ਇੱਕ ਹੋਰ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।

ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਵੱਲੋਂ ਮਿਲਿਆ ਪਿਆਰ, ਭਰੋਸਾ ਅਤੇ ਸਾਥ ਹਮੇਸ਼ਾ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਰਿਹਾ ਹੈ ਅਤੇ ਇਹੀ ਉਨ੍ਹਾਂ ਨੂੰ ਹੋਰ ਵੀ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਹਲਕਾ ਵਾਸੀ ਉਹਨਾਂ ਦੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਅਤੇ ਸੇਵਾ 'ਤੇ ਆਪਣੇ ਸਮਰਥਨ ਦੀ ਮੁਹਰ ਲਗਾ ਕੇ ਇਕ ਵਾਰ ਫਿਰ ਉਹਨਾਂ ਨੂੰ ਹਲਕੇ ਦੀ ਸੇਵਾ ਦਾ ਮੌਕਾ ਜ਼ਰੂਰ ਬਖਸ਼ਣਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ, ਪਿੰਡਾਂ ਦੇ ਵਿਕਾਸ ਸਬੰਧੀ ਮੰਗਾਂ ਨੂੰ ਪੂਰਾ ਕਰਨਾ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੀ ਹੈ ਅਤੇ ਭਵਿੱਖ ਵਿਚ ਵੀ ਰਹੇਗੀ। ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਅਤੇ ਹਰ ਘਰ ਦੀ ਬਿਹਤਰੀ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਯਤਨ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ 'ਤੇ ਡਾ. ਇਸ਼ਾਂਕ ਨੇ ਵਿਸ਼ਵਾਸ ਜ਼ਾਹਿਰ ਕੀਤਾ ਕਿ ਹਲਕਾ ਵਾਸੀਆਂ ਅਤੇ ਉਨ੍ਹਾਂ ਦੀ ਟੀਮ ਦੇ ਨਿਰੰਤਰ ਸਹਿਯੋਗ, ਪਿਆਰ ਅਤੇ ਅਸ਼ੀਰਵਾਦ ਨਾਲ ਵਿਕਾਸ ਅਤੇ ਲੋਕ ਸੇਵਾ ਦਾ ਇਹ ਸਫ਼ਰ ਹੋਰ ਨਵੀਂ ਊਰਜਾ ਨਾਲ ਅੱਗੇ ਵਧੇਗਾ। ਉਨ੍ਹਾਂ ਨੇ ਆਪਣੇ ਹਲਕੇ ਨੂੰ ਵਿਕਾਸ ਦੇ ਨਵੇਂ ਪੱਧਰ 'ਤੇ ਲੈ ਕੇ ਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ।
📲Get App