🔥 ट्रेंडिंग सुमेरपुर पंचायत समिति की नवगठित ग्राम... ದೇವದುರ್ಗದಲ್ಲಿ ಕಾಟಾಚಾರಕ್ಕೆ ರಾಜ್ಯೋತ್ಸವ ಆ... चतरा में जेटेट-2026 परीक्षा शांतिपूर्ण... रैम्पूर, मथुरा सोहरीया: सड़क घोटाले मे... दिल्ली के रामलीला मैदान में INDIA गठबं... विद्या ज्योति स्कूल के संस्थापक तरुण म...
01 नव. 2026•
ગુજરાતી मराठी ਪੰਜਾਬੀ বাংলা
ऑटोमोबाइल

ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ

✍️ रिपोर्टर: Shamsher Singh 🗓 01 नव. 2026, 07:38 PM 👁 20
शेयर करें: 💬 WhatsApp 📘 Facebook 𝕏 Post

ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ

ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਉੱਜੜ ਗਿਆ ਪਰਿਵਾਰ
‎Sunday, Nov 01, 2026 - 07:11 PM ।
‎ਮਹਿਲ ਕਲਾਂ (SSM): ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਗੰਗੋਹਰ ਨੇੜੇ ਬੱਸ ਅਤੇ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਨੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਦਿੱਤੀਆਂ। ਇਸ ਦਰਦਨਾਕ ਸੜਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬੱਸ ਵਿਚ ਸਵਾਰ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਦੋਵੇਂ ਵਾਹਨ ਸੜਕ ਤੋਂ ਬੇਕਾਬੂ ਹੋ ਕੇ ਖੇਤਾਂ ਵਿਚ ਜਾ ਡਿੱਗੇ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
‎ਮਿਲੀ ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਇਕ ਨਿੱਜੀ ਕੰਪਨੀ ਦੀ ਬੱਸ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਸੀ, ਜਦਕਿ ਦੂਜੇ ਪਾਸੇ ਤੋਂ ਲੁਧਿਆਣਾ ਵੱਲੋਂ ਇਕ ਕਾਰ ਬਰਨਾਲਾ ਵੱਲ ਆ ਰਹੀ ਸੀ। ਜਿਵੇਂ ਹੀ ਦੋਵੇਂ ਵਾਹਨ ਪਿੰਡ ਗੰਗੋਹਰ ਨੇੜੇ ਪਹੁੰਚੇ ਤਾਂ ਉਨ੍ਹਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਟੱਕਰ ਦੌਰਾਨ ਕਾਰ ਬੱਸ ਦੇ ਹੇਠਾਂ ਜਾ ਵੜੀ ਅਤੇ ਦੋਵੇਂ ਵਾਹਨ ਸੜਕ ਕਿਨਾਰੇ ਖੇਤਾਂ ਵਿਚ ਜਾ ਡਿੱਗੇ। ਇਸ ਹਾਦਸੇ ਵਿਚ ਕਾਰ ਚਾਲਕ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਬੱਸ ਵਿਚ ਸਵਾਰ ਚਾਰ ਵਿਅਕਤੀ ਜ਼ਖ਼ਮੀ ਹੋ ਗਏ।
‎
‎ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਹਿਲ ਕਲਾਂ ਦੀ ਪੁਲਸ ਦੇ ਏ.ਐੱਸ.ਆਈ. ਜਗਜੀਵਨ ਸਿੰਘ ਅਤੇ ਮੁਣਸ਼ੀ ਜਗਦੀਪ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਪੁਲਸ ਵੱਲੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਹਾਦਸੇ ਦੀ ਜਾਂਚ ਸ਼ੁਰੂ ਕੀਤੀ ਗਈ। ਪੁਲਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਵਾਸੀ ਫਤਿਆਵਾਦ, ਹਰਿਆਣਾ ਵਜੋਂ ਹੋਈ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
‎
‎ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ ਗਿਆ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਪੁਲਸ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
📲Get App