🔥 TRENDING वाराणसी में सनबीम सनसिटी ने आयोजित किय... अरवल पुलिस की बड़ी कार्रवाई: स्मैक तस्... ભારત પર્વ: ભારતના રંગો, સંસ્કૃતિ અને પ... हजारीबाग में अपहृत युवक का बचाव, काले... સ્વતંત્રતા પૂર્વેથી આધુનિક યુગ સુધી; ર... સતર્કતા જાગૃતિ સપ્તાહ-2026'
02 Nov 2026•
ગુજરાતી मराठी ਪੰਜਾਬੀ বাংলা
Lifestyle

ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ

✍️ Reporter: Shamsher Singh 🗓 02 Nov 2026, 05:47 PM 👁 13
Share: 💬 WhatsApp 📘 Facebook 𝕏 Post

ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ

ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ
‎Monday, Nov 02, 2026 ।
‎ਬਠਿੰਡਾ (need24) : ਬਠਿੰਡਾ ਨਗਰ ਨਿਗਮ ਦੀ ਸੋਮਵਾਰ ਨੂੰ ਮੇਅਰ ਪਦਮਜੀਤ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਜਨਰਲ ਹਾਊਸ ਦੀ ਮੀਟਿੰਗ 'ਚ ਸ਼ਹਿਰ ਦੇ ਵਿਕਾਸ, ਮੁਲਾਜ਼ਮਾਂ ਦੇ ਭਵਿੱਖ ਅਤੇ ਨਿਗਮ ਦੀਆਂ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ 'ਚ ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ, ਮਾਲ ਰੋਡ ਦੀ ਮਲਟੀਸਟੋਰੀ ਪਾਰਕਿੰਗ ਦਾ ਠੇਕਾ ਰੱਦ ਕਰਨ, ਠੇਕੇਦਾਰ ਦੀ 17.42 ਲੱਖ ਰੁਪਏ ਦੀ ਬੈਂਕ ਗਾਰੰਟੀ ਜ਼ਬਤ ਕਰਨ, ਸਬਜ਼ੀ ਮੰਡੀ ਰੋਡ ਨੂੰ 80 ਫੁੱਟ ਚੌੜਾ ਕਰਨ ਅਤੇ ਵੱਖ-ਵੱਖ ਵਾਰਡਾਂ ਵਿੱਚ 20 ਵਿਕਾਸ ਕਾਰਜ ਕਰਵਾਉਣ ਦੇ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਦਾ ਸਭ ਤੋਂ ਅਹਿਮ ਅਤੇ ਭਾਵਨਾਤਮਕ ਪਹਿਲੂ ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਰਿਹਾ। ਜਿਵੇਂ ਹੀ ਹਾਊਸ ਵੱਲੋਂ ਇਸ ਮਤੇ ਨੂੰ ਮਨਜ਼ੂਰੀ ਦਿੱਤੀ ਗਈ, ਮੁਲਾਜ਼ਮਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਮੁਲਾਜ਼ਮ ਮੀਟਿੰਗ ਹਾਲ 'ਚ ਪਹੁੰਚੇ ਅਤੇ ਮੇਅਰ ਪਦਮਜੀਤ ਮਹਿਤਾ ਸਮੇਤ ਸਾਰੇ ਕੌਂਸਲਰਾਂ ਦਾ ਫੁੱਲਾਂ ਦੀ ਵਰਖਾ ਕਰਕੇ ਧੰਨਵਾਦ ਕੀਤਾ। ਇਸ ਫ਼ੈਸਲੇ ਨੂੰ ਨਿਗਮ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਮੰਨਿਆ ਜਾ ਰਿਹਾ ਹੈ। ਮੇਅਰ ਪਦਮਜੀਤ ਮਹਿਤਾ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਹ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਹਾਊਸ 'ਚ ਮਤਾ ਪਾਸ ਕਰਵਾਉਣ ਤੋਂ ਬਾਅਦ ਇਸ ਨੂੰ ਪੰਜਾਬ ਸਰਕਾਰ ਕੋਲ ਭੇਜ ਕੇ ਅੰਤਿਮ ਮਨਜ਼ੂਰੀ ਦਿਵਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਅਤੇ ਨਿਗਮ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ
📲Get App