अपराध
ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ

Monday, Nov 02, 2026 ।
ਲੁਧਿਆਣਾ (ssm)- ਸੋਸ਼ਲ ਮੀਡੀਆ 'ਤੇ ਆਪਣੇ ਵੱਖਰੇ ਅੰਦਾਜ਼ ਲਈ ਮਸ਼ਹੂਰ 'ਬਾਬਾ ਬਰਗਰ ਵਾਲਾ' ਦੇ ਨਾਂ ਨਾਲ ਮਸ਼ਹੂਰ ਇੰਫਲੂਐਂਸਰ ਖ਼ਿਲਾਫ਼ ਥਾਣਾ ਮਾਡਲ ਟਾਊਨ ਪੁਲਸ ਨੇ ਕਾਨੂੰਨੀ ਸ਼ਿਕੰਜਾ ਕੱਸਿਆ ਹੈ। ਪੁਲਸ ਨੇ ਮੁਲਜ਼ਮਾਂ ਵਿਰੁੱਧ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਗਲਤ ਵਰਤੋਂ ਕਰਕੇ ਤਸਵੀਰਾਂ ਬਣਾਉਣ ਅਤੇ ਵੀਡੀਓ ਬਣਾਉਣ, ਇਕ ਧਾਰਮਿਕ ਸੰਗਠਨ ਦੇ ਅਧਿਕਾਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਇੰਸਟਾਗ੍ਰਾਮ 'ਤੇ ਅਪਲੋਡ ਕਰਨ ਅਤੇ ਵੱਡੀ ਰਕਮ ਵਸੂਲਣ (ਬਲੈਕਮੇਲਿੰਗ) ਲਈ ਗੰਭੀਰ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਹੈ। ਇਹ ਕਾਰਵਾਈ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਇਕ ਪ੍ਰਮੁੱਖ ਮੈਂਬਰ ਦੀ ਲਿਖਤੀ ਸ਼ਿਕਾਇਤ ਅਤੇ ਲੰਬੀ ਪੁਲਸ ਜਾਂਚ ਤੋਂ ਬਾਅਦ ਕੀਤੀ ਗਈ ਹੈ।
ਨਾਮਜ਼ਦ ਮੁਲਜ਼ਮ ਦੀ ਪਛਾਣ ਰਵਿੰਦਰਪਾਲ ਸਿੰਘ ਵਜੋਂ ਹੋਈ ਹੈ, ਜੋਕਿ ਗਜਿੰਦਰ ਸਿੰਘ (ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ 'ਬਾਬਾ ਬਰਗਰ ਵਾਲਾ') ਦਾ ਪੁੱਤਰ ਹੈ, ਜੋ ਤਾਜਪੁਰ ਰੋਡ ਦਾ ਵਸਨੀਕ ਹੈ। ਮਾਮਲੇ ਦੇ ਸੰਬੰਧ ਵਿਚ ਜਵੱਦੀ ਪਿੰਡ ਮਾਡਲ ਟਾਊਨ ਵਾਸੀ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਮੈਂਬਰ ਨਵਪ੍ਰੀਤ ਸਿੰਘ ਬਿੰਦਰਾ ਨੇ 21 ਅਗਸਤ ਨੂੰ ਪੁਲਸ ਕਮਿਸ਼ਨਰ ਅਤੇ ਉੱਚ ਅਧਿਕਾਰੀਆਂ ਨੂੰ ਇਕ ਲਿਖਤੀ ਸ਼ਿਕਾਇਤ ਸੌਂਪੀ ਸੀ। ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ ਦੋਸ਼ੀ ਰਵਿੰਦਰਪਾਲ ਸਿੰਘ ਏ. ਆਈ. ਜ਼ਰੀਏ ਉਨ੍ਹਾਂ ਦੀ ਫਰਜ਼ੀ ਅਤੇ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਤਿਆਰ ਕਰ ਰਿਹਾ ਹੈ। ਸ਼ਿਕਾਇਤ ਕਰਤਾ ਮੁਤਾਬਕ ਦੋਸ਼ੀ ਰਵਿੰਦਰਪਾਲ ਸਿੰਘ ਨੇ ਸਮਾਜ 'ਚ ਉਸ ਦੀ ਸਾਖ ਨੂੰ ਖ਼ਰਾਬ ਕਰਨ ਲਈ ਆਪਣੇ ਪ੍ਰਸਿੱਧ ਇੰਸਟਾਗ੍ਰਾਮ ਅਕਾਊਂਟ 'ਤੇ ਇਹ ਏ. ਆਈ. ਤਿਆਰ ਕੀਤੇ ਜਾਅਲੀ ਵੀਡੀਓ ਅਤੇ ਫੋਟੋਆਂ ਜਨਤਕ ਤੌਰ 'ਤੇ ਪੋਸਟ ਕੀਤੀਆਂ।
ਪੁਖ਼ਤਾ ਸਬੂਤ ਮਿਲਣ ਤੋਂ ਤੁਰੰਤ ਬਾਅਦ ਪੁਲਸ ਹਰਕਤ ਵਿੱਚ ਆਈ ਅਤੇ ਦੋਸ਼ੀ ਰਵਿੰਦਰਪਾਲ ਸਿੰਘ ਵਿਰੁੱਧ ਮਾਡਲ ਟਾਊਨ ਪੁਲਸ ਥਾਣੇ 'ਚ ਜਬਰੀ ਵਸੂਲੀ (ਬਲੈਕਮੇਲਿੰਗ), ਆਈ. ਟੀ. ਐਕਟ ਅਤੇ ਮਾਣਹਾਨੀ ਸਮੇਤ ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ।
ਥਾਣਾ ਮਾਡਲ ਟਾਊਨ ਦੇ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਸਮਾਜਿਕ ਸਾਖ ਨੂੰ ਕਮਜ਼ੋਰ ਕਰਨ ਅਤੇ ਸਾਈਬਰ-ਬਲੈਕਮੇਲ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਨੇ ਦੋਸ਼ੀ ਦੇ ਇੰਸਟਾਗ੍ਰਾਮ ਅਕਾਊਂਟ ਅਤੇ ਸੰਬੰਧਤ ਡਿਜੀਟਲ ਸਮੱਗਰੀ ਨੂੰ ਰਿਕਾਰਡ 'ਤੇ ਲੈ ਲਿਆ ਹੈ ਅਤੇ ਰਵਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਸੰਭਾਵੀ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।