🔥 TRENDING NSUI Stages Symbolic Protest in Delhi... Govt and Action Committee Agree on Rs... Judicial Magistrate Dies in Car Overtu... Madhya Pradesh Vice-Chancellor Over Ag... Police Arrest Sahab Lal Patel for Brut... 61.5% Vote Calls for Removal of Jairon...
04 Nov 2026•
ગુજરાતી मराठी ਪੰਜਾਬੀ বাংলা
Politics

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਛੱਡ ਕੇ ਗਏ ਸੀਨੀਅਰ ਲੀਡਰਾਂ ਨੂੰ ਘਰ ਵਾਪਸੀ ਦਾ ਸੱਦਾ

✍️ Reporter: Shamsher Singh 🗓 04 Nov 2026, 09:22 PM 👁 15
Share: 💬 WhatsApp 📘 Facebook 𝕏 Post

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਛੱਡ ਕੇ ਗਏ ਸੀਨੀਅਰ ਲੀਡਰਾਂ ਨੂੰ ਘਰ ਵਾਪਸੀ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਛੱਡ ਕੇ ਗਏ ਸੀਨੀਅਰ ਲੀਡਰਾਂ ਨੂੰ ਘਰ ਵਾਪਸੀ ਦਾ ਸੱਦਾ
‎Wednesday, Nov 04, 2026 - 06:51pm।
‎ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪੁਨਰ ਸੁਰਜੀਤ ਦਲ ਤੋਂ ਅਸਤੀਫਾ ਦੇਣ ਦੇ ਫੈਸਲੇ ਅਤੇ ਪੰਥਕ ਏਕੇ ਦੇ ਦਿੱਤੇ ਸੱਦੇ ਦਾ ਸਵਾਗਤ ਕੀਤਾ। ਇੱਥੇ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੇ ਭਲੇ ਵਾਸਤੇ ਇਹ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਾਰੇ ਪੰਥਕ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਅਤੇ ਇਕ ਟੀਮ ਵਜੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ, ਤਰੱਕੀ ਤੇ ਵਿਕਾਸ ਵਾਸਤੇ ਕੰਮ ਕਰਨ। ਭੂੰਦੜ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਪਾਰਟੀ ਤੋਂ ਲਾਂਭੇ ਹੋਏ ਸੀਨੀਅਰ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਲੇ ਖ਼ਾਤਰ ਪਾਰਟੀ ਵਿਚ ਮੁੜ ਸ਼ਾਮਲ ਹੋਣ ਤੇ ਆਸ ਕੀਤੀ ਕਿ ਆਉਂਦੇ ਦਿਨਾਂ ਵਿਚ ਇਹ ਸੀਨੀਅਰ ਆਗੂ ਆਪਣੀ ਮਾਂ ਪਾਰਟੀ ਵਿਚ ਮੁੜ ਸ਼ਾਮਲ ਹੋਣਗੇ।
‎ਇਨ੍ਹਾਂ ਯੂਨੀਅਨਾਂ ਨੇ ਕਮੇਟੀ ਨੂੰ ਆਪਣੀਆਂ ਮੰਗਾਂ ਤੇ ਚਿੰਤਾਵਾਂ ਤੋਂ ਜਾਣੂ ਕਰਵਾਇਆ। ਪਾਰਟੀ ਆਗੂਆਂ ਨੇ ਯੂਨੀਅਨ ਲੀਡਰਾਂ ਨੂੰ ਦੱਸਿਆ ਕਿ ਕਮੇਟੀ ਨੇ ਉਨ੍ਹਾਂ ਦੇ ਸੁਝਾਅ ਨੋਟ ਕਰ ਲਏ ਹਨ ਤੇ ਉਨ੍ਹਾਂ ਦੀਆਂ ਵਾਜਬ ਮੰਗਾਂ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਅਕਾਲੀ ਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਚੋਣ ਮਨੋਰਥ ਪੱਤਰ ਨੂੰ ਇਕ ਕਾਨੂੰਨੀ ਦਸਤਾਵੇਜ਼ ਮੰਨਿਆ ਜਾਣਾ ਚਾਹੀਦਾ ਹੈ ਤੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਲਈ ਸੱਤਾ ਵਿਚ ਆਉਣ ’ਤੇ ਵਾਅਦੇ ਪੂਰੇ ਲਾਜ਼ਮੀ ਹੋਣੇ ਚਾਹੀਦੇ ਹਨ।
📲Get App