🔥 TRENDING अलवर में नगर निगम की कार्रवाई से मिट्ट... Indian Army Organises Medical Camp at... ઉકાઈ તાલુકામાં વિકાસકાર્યોને નવી દિશા... जनगणना-2027 में सक्रिय भागीदारी करें,... Headlines जयनगर राजपूत टोला के दुर्गा मंदिर में...
04 Nov 2026•
ગુજરાતી मराठी ਪੰਜਾਬੀ বাংলা

ਯੁੱਧ ਨਸ਼ਿਆਂ ਵਿਰੁੱਧ: ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਨਾਲ ਪੁਲਿਸ ਵੱਲੋਂ ਮੀਟਿੰਗਾਂ

✍️ Reporter: Jiwan kumar 🗓 04 Nov 2026, 06:11 PM 👁 17
Share: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੂਕਾ ਅਤੇ ਘੁੰਮਣ ਕਲਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਲੋਕਾਂ ਨੂੰ ਨਸ਼ਾ ਪੀੜਤਾਂ ਦੇ ਮੁਫ਼ਤ ਇਲਾਜ ਅਤੇ ਮੁੜ ਵਸੇਬੇ ਬਾਰੇ ਜਾਗਰੂਕ ਕੀਤਾ ਗਿਆ। ਘੁੰਮਣ ਕਲਾਂ ਵਿੱਚ ਮੀਟਿੰਗ ਤੋਂ ਬਾਅਦ ਪੁਲਿਸ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ ਗਈ।

ਬਠਿੰਡਾ, 4 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਮਲੂਕਾ ਅਤੇ ਘੁੰਮਣ ਕਲਾਂ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤ ਮੈਂਬਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਕਰ ਰਹੀਆਂ ਹਨ। ਇਨ੍ਹਾਂ ਕਮੇਟੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਅੱਗੇ ਆਉਣ ਵਾਸਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਿੰਡ ਮਲੂਕਾ ਵਿਖੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਿਹਤ ਕਰਮਚਾਰੀਆਂ ਨੂੰ ਦੱਸਿਆ ਗਿਆ ਕਿ ਸਰਕਾਰ ਵੱਲੋਂ ਨਸ਼ਿਆਂ ਤੋਂ ਮੁਕਤੀ ਲਈ ਮੁਫ਼ਤ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਨੂੰ ਇਹ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ, ਤਾਂ ਜੋ ਨਸ਼ਾ ਪੀੜਤ ਵਿਅਕਤੀ ਖੁਦ ਇਲਾਜ ਲਈ ਅੱਗੇ ਆ ਸਕਣ।
ਇਸੇ ਤਰ੍ਹਾਂ ਪਿੰਡ ਘੁੰਮਣ ਕਲਾਂ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਪੰਚਾਇਤ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਅਪਰਾਧੀ ਦੀ ਬਜਾਏ ਮਰੀਜ਼ ਸਮਝ ਕੇ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਵਿੱਚ ਸਹਿਯੋਗ ਦਿੱਤਾ ਜਾਵੇ।
ਮੀਟਿੰਗ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਪਿੰਡ ਵਿੱਚ ਗਸ਼ਤ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।
📲Get App