🔥 ट्रेंडिंग UGC ने सरकारी निर्देश पर जाति भेदभाव व... सुप्रीम कोर्ट ने तिरुपति लड्डू घी मिला... एलजी इलेक्ट्रॉनिक्स इंडिया ने ऑटोमोटिव... गुजरात नेचुरल रिसोर्सेज़ का CWIP 77% ब... गुजरात ने 2027 के लिए 18 सार्वजनिक छुट... गुजरात टर्से नकद में 194.40 लाख रुपये...
05 नव. 2026•
ગુજરાતી मराठी ਪੰਜਾਬੀ বাংলা

ਪਰਾਲੀ ਸਾੜਨ ਵਾਲਿਆਂ ’ਤੇ ਡਰੋਨ ਰਾਹੀਂ ਰੱਖੀ ਜਾ ਰਹੀ ਨਜ਼ਰ, ਜ਼ਿਲ੍ਹੇ ਭਰ ਵਿੱਚ ਟੀਮਾਂ ਮੁਸਤੈਦ

✍️ रिपोर्टर: Jiwan kumar 🗓 05 नव. 2026, 07:28 PM 👁 16
शेयर करें: 💬 WhatsApp 📘 Facebook 𝕏 Post

: ਬਠਿੰਡਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਡਰੋਨ ਰਾਹੀਂ ਨਿਗਰਾਨੀ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਭੈਣੀ ਚੂਹੜ ਦਾ ਕਿਸਾਨ ਗੁਰਪ੍ਰੀਤ ਸਿੰਘ 50 ਏਕੜ ਵਿੱਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾਂ ਲਈ ਮਿਸਾਲ ਪੇਸ਼ ਕਰ ਰਿਹਾ ਹੈ।

ਬਠਿੰਡਾ, 5 ਨਵੰਬਰ (ਜੀਵਨ ਬਾਂਸਲ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਖੇਤਾਂ ਦੀ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰੋਨ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਭਰ ਵਿੱਚ ਤਾਇਨਾਤ ਟੀਮਾਂ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਜਾਗਰੂਕ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਡਰੋਨ ਕੈਮਰੇ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੱਧਰ ’ਤੇ ਤਿਆਰ ਕੀਤੇ ਗਏ ਰੋਸਟਰ ਅਨੁਸਾਰ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਪਿੰਡ ਬਾਲਿਆਂਵਾਲੀ ਵਿਖੇ ਨੋਡਲ ਅਫ਼ਸਰ ਵੱਲੋਂ ਨਿਰੀਖਣ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਤਹਿਤ ਪਿੰਡ ਬਗੇਹਰ ਚੜ੍ਹਤ ਸਿੰਘ, ਸੰਦੋਹਾ, ਮਾੜੀ, ਮਾਈਸਰਖਾਨਾ, ਮੰਡੀ ਕਲਾਂ, ਖੋਖਰ, ਝੰਡੂਕੇ, ਗੋਲੇਵਾਲਾ, ਨੱਤ, ਜੱਜਲ, ਰਾਮਾਂ, ਲਹਿਰੀ, ਜੋਧਪੁਰ ਬੱਗਾ ਸਿੰਘ, ਰਾਈਆ, ਨਸੀਬਪੁਰਾ ਅਤੇ ਜੀਵਨ ਸਿੰਘ ਵਾਲਾ ਸਮੇਤ ਹੋਰ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਹੀ ਸੰਭਾਲਣ ਅਤੇ ਇਸ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੁਹਿੰਮ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਗੁਰਦੁਆਰਾ ਸਾਹਿਬਾਨਾਂ ਅਤੇ ਮੰਦਰਾਂ ਰਾਹੀਂ ਵੀ ਮੁਨਾਦੀ ਕਰਵਾ ਕੇ ਲੋਕਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਸੂਝਵਾਨ ਕਿਸਾਨ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣ ਰਹੇ ਹਨ। ਪਿੰਡ ਭੈਣੀ ਚੂਹੜ ਦੇ ਕਿਸਾਨ ਗੁਰਪ੍ਰੀਤ ਸਿੰਘ ਵੱਲੋਂ ਆਪਣੀ 50 ਏਕੜ ਜ਼ਮੀਨ ਵਿੱਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਕਿਸਾਨ ਵੱਲੋਂ ਪਰਾਲੀ ਦੇ ਕਰਚਿਆਂ ਦੀ ਮਲਚਿੰਗ ਕਰਨ ਉਪਰੰਤ ਉਲਟਾਵੇਂ ਹਲਾਂ ਦੀ ਮਦਦ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਦਬਾਇਆ ਗਿਆ ਹੈ। ਹੁਣ ਉਹ ਹੈਪੀ ਸੀਡਰ ਜਾਂ ਰੋਟਾਵੇਟਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰੇਗਾ।
ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਇਸ ਦਾ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
📲Get App