🔥 TRENDING ಗಾಣಧಾಳ ಗ್ರಾಮಸ್ಥರ ಅಭಿಪ್ರಾಯ ಸಂಗ್ರಹ - ಮರಳ... प्रधानमंत्री नरेंद्र मोदी ने बस्तर में... ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿ... ಜನನುಡಿ - 2026 ರಲ್ಲಿ ಲೇಖಕ, ಅನುವಾದಕ, ಚಿಂ... महंगाई के कारण सीतापुर की आतिशबाजी दुक... ਪਰਵਿੰਦਰ ਝੋਟਾ ਅਮਰ ਰਹੇ..!'' ਸਸਕਾਰ ਮੌਕੇ ਝ...
08 Nov 2026•
ગુજરાતી मराठी ਪੰਜਾਬੀ বাংলা
Religion

ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ''ਚ ਪਹੁੰਚ ਰਹੀਆਂ ਸੰਗਤਾਂ, ਵੇਖੋ ਤਸਵੀਰਾਂ

✍️ Reporter: Shamsher Singh 🗓 08 Nov 2026, 10:51 PM 👁 9
Share: 💬 WhatsApp 📘 Facebook 𝕏 Post

ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ''ਚ ਪਹੁੰਚ ਰਹੀਆਂ ਸੰਗਤਾਂ, ਵੇਖੋ ਤਸਵੀਰਾਂ

ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ''ਚ ਪਹੁੰਚ ਰਹੀਆਂ ਸੰਗਤਾਂ, ਵੇਖੋ ਤਸਵੀਰਾਂ
‎Sunday, Nov 08, 2026 ।
‎ਅੰਮ੍ਰਿਤਸਰ- ਅੱਜ ਪੂਰੀ ਦੁਨੀਆ 'ਚ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸੰਗਤਾਂ 'ਚ ਕਾਫ਼ੀ ਸ਼ਰਧਾ ਭਾਵਨਾ ਨਾਲ ਪਹੁੰਚ ਰਹੀਆਂ ਹਨ। ਸਵੇਰ ਤੋਂ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਇਸ ਮੌਕੇ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ।
‎ਇਸ ਮੌਕੇ ਸ਼ਰਧਾਲੂ ਪ੍ਰਦੀਪ ਕੌਰ ਨੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਦੀ ਆਮਦ ਦੀ ਖੁਸ਼ੀ ਵਿੱਚ ਸੰਗਤਾਂ ਵੱਲੋਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ ਸੀ। ਇਸੇ ਯਾਦ ਵਿੱਚ ਸਿੱਖ ਸੰਗਤਾਂ ਇਸ ਦਿਹਾੜੇ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦੀਆਂ ਹਨ।
‎ਇਸ ਤੋਂ ਇਲਾਵਾ ਹੋਰ ਸੰਗਤਾਂ ਨੇ ਵੀ ਗੁਰੂ ਸਾਹਿਬ ਦੇ ਇਤਿਹਾਸ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਦਿਹਾੜਾ ਆਪਸੀ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਸਮੂਹ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਬੰਦੀ ਛੋੜ ਦਿਵਸ ਮੌਕੇ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਆਯੋਜਨ ਵੀ ਕੀਤਾ ਜਾਵੇਗਾ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।
📲Get App