Religion
ਇਤਿਹਾਸਕ ਪਲ ; ਆਜ਼ਾਦੀ ਮਗਰੋਂ ਸੰਗਤਾਂ ਲਈ ਪਹਿਲੀ ਵਾਰ ਖੋਲ੍ਹਿਆ ਗਿਆ ਲਾਹੌਰ ਸਥਿਤ ਗੁਰਦੁਆਰਾ ਸਾਹਿਬ

Monday, Nov 09, 2026,ਇੰਟਰਨੈਸ਼ਨਲ ਡੈਸਕ- ਦੁਨੀਆ ਭਰ 'ਚ ਵਸਦੀਆਂ ਸਿੱਖ ਸੰਗਤਾਂ ਲਈ ਪਾਕਿਸਤਾਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਲਾਹੌਰ 'ਚ ਸਾਲ 1947 ਦੀ ਵੰਡ ਤੋਂ ਬਾਅਦ ਬੰਦ ਪਏ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਲਗਭਗ 79 ਸਾਲਾਂ ਬਾਅਦ ਐਤਵਾਰ ਨੂੰ ਦੁਬਾਰਾ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਲਾਹੌਰ ਫੇਰੀ ਨਾਲ ਸਬੰਧਤ 'ਗੁਰਦੁਆਰਾ ਛੇਵੀਂ ਪਾਤਸ਼ਾਹੀ' ਦੇ ਮੁੜ ਖੁੱਲ੍ਹਣ ਨਾਲ ਦੁਨੀਆ ਭਰ ਦੀਆਂ ਸਿੱਖ ਸੰਗਤਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਸਿੱਖ ਇਤਿਹਾਸ ਮੁਤਾਬਕ ਲਾਹੌਰ ਦੇ ਮਾਜ਼ੌਂਗ ਇਲਾਕੇ 'ਚ ਰਹਿੰਦੇ ਭਾਈ ਜੀਵਨ ਨੇ ਗੁਰੂ ਹਰਿਗੋਬਿੰਦ ਸਿੰਘ ਨੂੰ ਆਪਣੇ ਘਰ ਰਹਿਣ ਦਾ ਸੱਦਾ ਦਿੱਤਾ ਸੀ, ਜਿਸ ਮਗਰੋਂ ਗੁਰੂ ਸਾਹਿਬ 3 ਦਿਨਾਂ ਤੱਕ ਭਾਈ ਜੀਵਨ ਦੇ ਘਰ ਰਹੇ ਸਨ। ਗੁਰੂ ਸਾਹਿਬ ਦੀ ਇਸ ਫੇਰੀ ਤੋਂ ਪ੍ਰਭਾਵਿਤ ਹੋ ਕੇ ਭਾਈ ਜੀਵਨ ਨੇ ਆਪਣੇ ਘਰ ਨੂੰ ਗੁਰਦੁਆਰਾ ਸਾਹਿਬ 'ਚ ਤਬਦੀਲ ਕਰ ਦਿੱਤਾ, ਜੋ ਕਿ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਬੰਦ ਰਿਹਾ ਤੇ ਦੀਵਾਲੀ ਦੇ ਸ਼ੁੱਭ ਮੌਕੇ ਇਸ ਨੂੰ ਸੰਗਤਾਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ।