🔥 TRENDING Kerala Joins Karnataka in Scrutinising... Kerala Tests Fuel Quality Amid Karnata... Hyderabad Fire Services Douse Diwali F... Telangana Congress Govt Eyes Land Mone... Softball Debuts as Demo Sport at Khelo... Ama Bus Collides Head-On with Two-Whee...
09 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਤਾਰੀਖ਼ਾਂ ਦਾ ਐਲਾਨ

✍️ Reporter: Shamsher Singh 🗓 09 Nov 2026, 09:33 PM 👁 14
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਤਾਰੀਖ਼ਾਂ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਤਾਰੀਖ਼ਾਂ ਦਾ ਐਲਾਨ
‎Monday, Nov 09, 2026 ।
‎
‎
‎ਚੰਡੀਗੜ੍ਹ (need24): ਪੰਜਾਬ ਸਮੇਤ ਪੰਜ ਸੂਬਿਆਂ ’ਚ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਨਵਰੀ ਦੇ ਪਹਿਲੇ ਹਫ਼ਤੇ ’ਚ ਚੋਣਾਂ ਦਾ ਐਲਾਨ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਸੂਬਿਆਂ ਦਾ ਦੌਰਾ ਕਰਨ ਤੋਂ ਬਾਅਦ ਚੋਣਾਂ ਦਾ ਪੂਰਾ ਪ੍ਰੋਗਰਾਮ ਜਾਰੀ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਨਵੰਬਰ ਦੇ ਆਖ਼ਰੀ ਹਫ਼ਤੇ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਸੂਬਿਆਂ ਦਾ ਦੌਰਾ ਕੀਤਾ ਜਾ ਸਕਦਾ ਹੈ। ਇਸ ਦੌਰੇ ਦੌਰਾਨ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਕਮਿਸ਼ਨ ਵੱਲੋਂ ਆਪਣਾ ਦੌਰਾ ਪੂਰਾ ਕਰਨ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
‎ਦੱਸਣਯੋਗ ਹੈ ਕਿ 2027 ’ਚ ਪੰਜ ਸੂਬਿਆਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖ਼ਾਸ ਤੌਰ ’ਤੇ ਪੰਜਾਬ ਦੀਆਂ ਚੋਣਾਂ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਫਿਲਹਾਲ ਸੂਤਰਾਂ ਦੇ ਹਵਾਲੇ ਤੋਂ ਜਨਵਰੀ ਦੇ ਪਹਿਲੇ ਹਫ਼ਤੇ ਚੋਣਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਹੁਣ ਸਭ ਦੀਆਂ ਨਜ਼ਰਾਂ ਚੋਣ ਕਮਿਸ਼ਨ ’ਤੇ ਹਨ।
📲Get App