🔥 ट्रेंडिंग दिवाली पर तमिलनाडु में पाँच मौतें, पुल... तमिलनाडु सरकार ने 200 करोड़ रुपये के न... मध्य प्रदेश के सीएम ने 12 मृतकों के पर... सेोनी, मध्य प्रदेश में सुनार के घर में... नवम्बर 9‑10 को बैंक छुट्टी: RBI, HDFC,... एमपी सीएम ने उज्जैनवासियों से सिम्हस्थ...
09 नव. 2026•
ગુજરાતી मराठी ਪੰਜਾਬੀ বাংলা

ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਖ਼ਤ ਹਦਾਇਤਾਂ ਜਾਰੀ ।

✍️ रिपोर्टर: Parkash singh 🗓 09 नव. 2026, 04:47 PM 👁 47
यहाँ देखें: ▶️ YouTube 📘 Facebook 📷 Instagram
शेयर करें: 💬 WhatsApp 📘 Facebook 𝕏 Post
ਤਰਨ ਤਾਰਨ 10 ਨਵੰਬਰ
ਪੰਚਕੁਲਾ ਦੇ ਇਕ ਸਕੂਲ ਦੀ ਜਮਾਤ ਵਿੱਚ ਇੱਕ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਹਿੰਸਕ ਵਿਵਹਾਰ ਕਰਨ ਸਬੰਧੀ ਸਾਹਮਣੇ ਆਈ ਸੀ ਸੀ ਟੀ ਵੀਡੀਓ ਦਾ ਗੰਭੀਰ ਨੋਟਿਸ ਲੈਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਰਜੇਸ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਅਤੇ ਸਹਇਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ ਕੁਮਾਰ ਨੇ ਕਿਹਾ ਕਿ ਸਕੂਲ ਬੱਚਿਆਂ ਲਈ ਸੁਰੱਖਿਅਤ ਅਤੇ ਡਰ ਮੁਕਤ ਵਾਤਾਵਰਣ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਹਨ ।ਕਿਸੇ ਵੀ ਬੱਚੇ ਨਾਲ ਕੁੱਟਮਾਰ ਸਰੀਰਕ ਸਜ਼ਾ ਮਾਨਸਿਕ ਤਸ਼ੱਦਦ ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
ਇਸੇ ਤਰ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਤਰਨ ਤਾਰਨ ਵੱਲੋਂ ਵੀ ਸਮੂਹ ਸਕੂਲਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਲਈ ਸੁਰੱਖਿਅਤ ਸਨਮਾਨਯਨਕ ਅਤੇ ਹਿੰਸਾ ਮੁਕਤ ਵਾਤਾਵਰਨ ਸਿਰਜਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ।
ਰਾਜੇਸ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ।
📲Get App