ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਪਿੰਡਾਂ ਵਿੱਚ ਸ਼ਿਕਾਇਤ ਬਕਸੇ ਲਗਾ ਕੇ ਲੋਕਾਂ ਤੋਂ ਮੰਗੇ ਜਾ ਰਹੇ ਸੁਝਾਅ
Watch on:
▶️ YouTube
ਬਠਿੰਡਾ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਿਕਾਇਤ ਬਕਸੇ ਲਗਾਉਣ, ਪਿੰਡ ਪੱਧਰੀ ਮੀਟਿੰਗਾਂ, ਜਾਗਰੂਕਤਾ ਗਤੀਵਿਧੀਆਂ ਅਤੇ ਪੁਲਿਸ ਸਰਚ ਆਪ੍ਰੇਸ਼ਨ ਜਾਰੀ ਹਨ। ਇਸ ਮੁਹਿੰਮ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਦੀ ਭਾਗੀਦਾਰੀ ਵਧਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।
ਬਠਿੰਡਾ, 10 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਸ਼ਿਕਾਇਤ ਬਕਸੇ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਆਮ ਲੋਕ ਨਸ਼ਿਆਂ ਸਬੰਧੀ ਆਪਣੀ ਸੂਚਨਾ ਅਤੇ ਸੁਝਾਅ ਪ੍ਰਸ਼ਾਸਨ ਤੱਕ ਪਹੁੰਚਾ ਸਕਦੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਪਿੰਡ ਅਬਲੂ ਵਿਖੇ ਸ਼ਿਕਾਇਤ ਬਕਸਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਘੁੰਮਣ ਕਲਾਂ ਵਿਖੇ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਤਰ੍ਹਾਂ ਨਸ਼ਿਆਂ ਦੇ ਹੌਟਸਪਾਟ ਵਜੋਂ ਚਿੰਨ੍ਹਿਤ ਪਿੰਡ ਭੋਖੜਾ ਵਿਖੇ ਵੀ ਮੀਟਿੰਗ ਕੀਤੀ ਗਈ।
ਪਿੰਡ ਅਬਲੂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਕੇਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਰਚ ਅਤੇ ਘਰ-ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪੁਲਿਸ ਅਨੁਸਾਰ ਪਿੰਡ ਦੇ ਹੌਟਸਪਾਟ ਡਰੇਨ ਬ੍ਰਿਜ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਭਾਈ ਬਖਤੌਰ ਵਿਖੇ ਵੀ ਮੀਟਿੰਗ ਕੀਤੀ ਗਈ, ਜਿਸ ਦੌਰਾਨ 17 ਤੋਂ 19 ਨਵੰਬਰ ਤੱਕ ਹੋਣ ਵਾਲੇ ਕਬੱਡੀ ਟੂਰਨਾਮੈਂਟ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਅਤੇ ਬੱਚਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਪੁਲਿਸ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਖੇਡ ਸਟੇਡੀਅਮ ਵਿੱਚ ਆ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਇਸੇ ਤਰ੍ਹਾਂ ਪਿੰਡ ਬੁਰਜ ਮਾਨਸਾ ਵਿਖੇ ਵਿਲੇਜ ਡਿਫੈਂਸ ਕਮੇਟੀ ਅਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਖੇਡ ਸਟੇਡੀਅਮ ਵਿੱਚ ਖੇਡ ਰਹੇ ਬੱਚਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ ਗਈਆਂ। ਇਸ ਦੌਰਾਨ ਬੱਚਿਆਂ ਨੇ ਪਿੰਡ ਦੀ ਧਰਮਸ਼ਾਲਾ ਦੀ ਬਜਾਏ ਖੇਡ ਸਟੇਡੀਅਮ ਵਿੱਚ ਨਵਾਂ ਜਿਮ ਖੋਲ੍ਹਣ ਦੀ ਅਪੀਲ ਕੀਤੀ।
ਮੁਹਿੰਮ ਤਹਿਤ ਭੁੱਚੋ ਮੰਡੀ ਵਿਖੇ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਵੀ ਚਲਾਇਆ ਗਿਆ। ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਨਸ਼ਿਆਂ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।