🔥 ट्रेंडिंग ಭಾರತ-ನ್ಯೂಜಿಲೆಂಡ್ 4ನೇ ಏಕದಿನ ಪಂದ್ಯದಲ್ಲಿ... ಆಸ್ಟ್ರೇಲಿಯಾ ತಂಡದ ಯುವ ವೇಗಿ ಕ್ಸೇವಿಯರ್ ಬಾ... हार्दिक पांड्या ने पंजाब किंग्स में शा... ಪ್ರಭಾಸ್ ಪ್ರತಿ ದಿನ ಲಕ್ಷಾಂತರ ರೂಪಾಯಿ ಖರ್ಚ... झारखंड में मशरूम खेती बढ़ रही है, ग्रा... दीपोत्सव पर रोशनी से जगमगाए शहर और गां...
11 नव. 2026•
ગુજરાતી मराठी ਪੰਜਾਬੀ বাংলা

ਟੈਰੀਟੋਰੀਅਲ ਆਰਮੀ ਭਰਤੀ ਲਈ ਨੌਜਵਾਨਾਂ ਨੂੰ ਕਾਲਝਰਾਣੀ ਸੀ-ਪਾਈਟ ਕੈਂਪ ਵਿਖੇ ਮਿਲੇਗੀ ਮੁਫ਼ਤ ਸਿਖਲਾਈ

✍️ रिपोर्टर: Jiwan kumar 🗓 11 नव. 2026, 05:14 PM 👁 11
शेयर करें: 💬 WhatsApp 📘 Facebook 𝕏 Post

: ਟੈਰੀਟੋਰੀਅਲ ਆਰਮੀ ਦੇ ਫਿਜ਼ੀਕਲ ਟੈਸਟ ਅਤੇ ਸ਼ਾਰਟ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਦੀ ਤਿਆਰੀ ਲਈ ਕਾਲਝਰਾਣੀ ਸੀ-ਪਾਈਟ ਕੈਂਪ ਵਿੱਚ 13 ਨਵੰਬਰ ਤੋਂ ਮੁਫ਼ਤ ਸਿਖਲਾਈ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਵੀ ਮੁਫ਼ਤ ਦਿੱਤੀ ਜਾਵੇਗੀ।

ਬਠਿੰਡਾ, 11 ਨਵੰਬਰ (ਜੀਵਨ ਬਾਂਸਲ): ਟੈਰੀਟੋਰੀਅਲ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਟ੍ਰੇਨਿੰਗ ਵਿਭਾਗ ਵੱਲੋਂ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵਿਖੇ ਲਗਾਏ ਜਾਣ ਵਾਲੇ ਇਸ ਕੈਂਪ ਵਿੱਚ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ।
ਸੀ-ਪਾਈਟ ਕੈਂਪ ਕਾਲਝਰਾਣੀ ਦੇ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਟੈਰੀਟੋਰੀਅਲ ਆਰਮੀ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਉਣ ਲਈ ਇਹ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ 13 ਨਵੰਬਰ 2026 ਨੂੰ ਸਵੇਰੇ 9 ਵਜੇ ਪਿੰਡ ਕਾਲਝਰਾਣੀ ਵਿਖੇ ਸਥਿਤ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ’ਤੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਸਮੇਂ ਨੌਜਵਾਨ ਆਪਣੇ ਨਾਲ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਆਉਣ।
ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਟੈਰੀਟੋਰੀਅਲ ਆਰਮੀ ਦੇ ਫਿਜ਼ੀਕਲ ਟੈਸਟ ਤੋਂ ਇਲਾਵਾ ਸ਼ਾਰਟ ਸਰਵਿਸ ਕਮਿਸ਼ਨ (ਗਰੁੱਪ ਡਿਸਕਸ਼ਨ) ਦੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ। ਜਿਨ੍ਹਾਂ ਨੌਜਵਾਨਾਂ ਨੇ ਸ਼ਾਰਟ ਸਰਵਿਸ ਕਮਿਸ਼ਨ ਲਈ ਅਪਲਾਈ ਕੀਤਾ ਹੋਇਆ ਹੈ, ਉਹ ਵੀ ਇਸ ਸਿਖਲਾਈ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।
ਚਾਹਵਾਨ ਨੌਜਵਾਨ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 94641-52013 ਅਤੇ 94638-31615 ’ਤੇ ਸੰਪਰਕ ਕਰ ਸਕਦੇ ਹਨ।
📲Get App