राजनीति
ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ, ਜਾਣੋ ਕੀ ਬੋਲੇ ਮਨਪ੍ਰੀਤ ਇਆਲੀ

Thursday, Nov 12, 2026।
ਚੰਡੀਗੜ੍ਹ : ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪਾਰਟੀ ਦੀ ਰਜਿਸਟ੍ਰੇਸ਼ਨ ਜਲਦੀ ਕਰਵਾਉਣ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਸਣੇ ਵਫ਼ਦ ਵਲੋਂ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੂੰ ਅੱਜ ਮੰਗ ਪੱਤਰ ਸੌਂਪਿਆ ਗਿਆ ਹੈ। ਮਨਪ੍ਰੀਤ ਇਆਲੀ ਨੇ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨਾਲ ਮੁਲਾਕਾਤ ਕੀਤੀ। ਮਨਪ੍ਰੀਤ ਇਆਲੀ ਦਾ ਕਹਿਣਾ ਹੈ ਕਿ ਲੋਕਤੰਤਰ 'ਚ ਹਰ ਸਿਆਸੀ ਜੱਥੇਬੰਦੀ ਨੂੰ ਬਰਾਬਰ ਮੌਕਾ ਅਤੇ ਨਿਰਪੱਖ ਪ੍ਰਕਿਰਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਜਾਣ-ਬੁੱਝ ਕੇ ਸਾਡੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕ ਰਹੀਆਂ ਹਨ ਕਿਉਂਕਿ ਆਉਣ ਵਾਲੀਆਂ ਵੋਟਾਂ ਨੂੰ ਦੇਖਦਿਆਂ ਇਨ੍ਹਾਂ ਨੂੰ ਸਾਡੇ ਤੋਂ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਸੰਵਿਧਾਨ ਦੇ ਦਾਇਰੇ 'ਚ ਰਹਿ ਕੇ ਹੋ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਈ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਵਾਂਗੇ। ਮਨਪ੍ਰੀਤ ਇਆਲੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਸਾਡੇ ਨਾਲ ਸ਼ਰੇਆਮ ਧੱਕਾ ਕਰ ਰਹੀਆਂ ਹਨ ਅਤੇ ਇੱਥੇ ਪਾਰਟੀ ਬਣਾਉਣ ਅਤੇ ਚੋਣ ਲੜਨ ਦਾ ਹੱਕ ਸਭ ਨੂੰ ਹੈ। ਉਨ੍ਹਾਂ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਗ੍ਰਹਿ ਮੰਤਰਾਲੇ ਵਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਕੋਈ ਵੀ ਜਵਾਬ ਨਹੀਂ ਦਿੱਤਾ। ਦਰਅਸਲ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ ਲਈ 22 ਜਨਵਰੀ, 2025 ਨੂੰ ਅਰਜ਼ੀ ਦਿੱਤੀ ਗਈ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ 27 ਅਪ੍ਰੈਲ, 2026 ਨੂੰ ਵੈਰੀਫਿਕੇਸ਼ਨ ਰਿਪੋਰਟ ਵੀ ਮੁੱਖ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਪਰ ਇਸ ਦੇ ਬਾਵਜੂਦ 6 ਮਹੀਨੇ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਮੁੱਖ ਚੋਣ ਕਮਿਸ਼ਨ ਨੇ ਪਾਰਟੀ ਦੇ ਨਾਂ ਦੇ ਪ੍ਰਕਾਸ਼ਨ ਦੇ ਨਿਰਦੇਸ਼ ਜਾਰੀ ਨਹੀਂ ਕੀਤੇ।