🔥 TRENDING ಕರ್ನಾಟಕ ರಾಜ್ಯ ರೈತ ಸಂಘ ಹಾಗೂ ಸರ್ವೋದಯ ಕರ್... चलो सोलापूर! चलो सोलापूर!! चलो सोलापूर... वाराणसी में भाईचारा कमेटी ने डाला छठ प... श्रावस्ती भिनगा क्षेत्र के यकघरवा कुटी... बीड में ज्वार किसानों ने 5,500 रुपये प... साइबर सेल जालौन की त्वरित कार्रवाई से...
12 Nov 2026•
ગુજરાતી मराठी ਪੰਜਾਬੀ বাংলা

ਡਾ ਨਿਰਮਲ ੳਸੇਪਚਨ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਸੰਭਾਲਿਆ ਅਹੁਦਾ ।

✍️ Reporter: Parkash singh 🗓 12 Nov 2026, 05:16 PM 👁 22
Share: 💬 WhatsApp 📘 Facebook 𝕏 Post
*ਡਾ. ਨਿਰਮਲ ਓਸੇਪਚਨ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਸੰਭਾਲਿਆ ਅਹੁਦਾ*

-ਕਿਹਾ, ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ

-ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਨਿਰਵਿਘਨ ਪਹੁੰਚਾਇਆ ਜਾਵੇਗਾ

ਤਰਨ ਤਾਰਨ, 12 ਨਵੰਬਰ :
2019 ਬੈਚ ਦੇ ਆਈ.ਏ.ਐਸ ਅਫ਼ਸਰ ਡਾ. ਨਿਰਮਲ ਓਸੇਪਚਨ ਨੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਵਧੀਕ ਸਕੱਤਰ ਤਾਲਮੇਲ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਉਨ੍ਹਾਂ ਕੋਲ ਵਿਸ਼ੇਸ਼ ਕਾਰਜ ਅਫਸਰ/ਮੁੱਖ ਸਕੱਤਰ ਪੰਜਾਬ ਦਾ ਵਾਧੂ ਚਾਰਜ ਵੀ ਸੀ।

ਨਵ-ਨਿਯੁਕਤ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਨਿਰਵਿਘਨ ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਤਰਨ ਤਾਰਨ ਅਤੇ ਇਥੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸ਼ਾਨਦਾਰ ਗਾਰਡ ਆਫ਼ ਆਨਰ ਦਿੱਤਾ ਗਿਆ। ਜ਼ਿਲ੍ਹਾ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਡਾ. ਨਿਰਮਲ ਓਸੇਪਚਨ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸ.ਡੀ.ਐਮ ਜੈਤੋਂ ਤੋਂ ਇਲਾਵਾ ਹੋਰ ਕਈ ਪ੍ਰਸ਼ਾਸਕੀ ਅਹੁਦਿਆਂ ’ਤੇ ਸੇਵਾਵਾਂ ਦੇ ਚੁੱਕੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਾ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਐਸ.ਡੀ.ਐਮ ਤਰਨ ਤਾਰਨ ਅਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸੰਦੀਪ ਮਲਹੋਤਰਾ ਤੋਂ ਇਲਾਵਾ ਨਵ-ਨਿਯੁਕਤ ਡਿਪਟੀ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ ।
📲Get App