🔥 ट्रेंडिंग भोपाल में ऐशबाग जनता क्वार्टर विवाद, म... ਬਠਿੰਡਾ ਜ਼ਿਲ੍ਹੇ ਵਿੱਚ ਸ਼ਾਮ 6 ਤੋਂ ਸਵੇਰੇ 1... मिज़ोरम की ललरेमसियामी को अर्जुना अवार... अरुणाचल प्रदेश के राज्यपाल ने युवाओं स... अरुणाचल में गुरु पद्मसंबहवा की न्यिंगम... चीन की सलामी‑स्लाइसिंग रणनीति से भारत‑...
13 नव. 2026•
ગુજરાતી मराठी ਪੰਜਾਬੀ বাংলা

ਜੱਚਾ-ਬੱਚਾ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਿਮੋਨੀਆ ਦਿਵਸ

✍️ रिपोर्टर: Jiwan kumar 🗓 13 नव. 2026, 01:46 PM 👁 16
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਸਿਹਤ ਵਿਭਾਗ ਨੇ ਵਿਸ਼ਵ ਨਿਮੋਨੀਆ ਦਿਵਸ ਮੌਕੇ ਮਾਪਿਆਂ ਨੂੰ ਬੱਚਿਆਂ ਦੇ ਟੀਕਾਕਰਨ, ਮਾਂ ਦੇ ਦੁੱਧ, ਸਾਫ਼ ਹਵਾ ਅਤੇ ਨਿਮੋਨੀਆ ਦੇ ਲੱਛਣਾਂ ਦੀ ਸਮੇਂ ਸਿਰ ਪਛਾਣ ਬਾਰੇ ਜਾਗਰੂਕ ਕੀਤਾ।

ਨਿਮੋਨੀਆ ਫੇਫੜਿਆਂ ਦੀ ਗੰਭੀਰ ਲਾਗ, ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੋ ਸਕਦਾ ਹੈ ਖ਼ਤਰਨਾਕ : ਸਿਵਲ ਸਰਜਨ ਡਾ. ਤਪਿੰਦਰਜੋਤ

ਬਠਿੰਡਾ, 13 ਨਵੰਬਰ (ਜੀਵਨ ਬਾਂਸਲ): ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ਵ ਨਿਮੋਨੀਆ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਨਿਮੋਨੀਆ ਦੇ ਲੱਛਣਾਂ, ਬਚਾਅ ਅਤੇ ਸਮੇਂ ਸਿਰ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਨਿਮੋਨੀਆ ਫੇਫੜਿਆਂ ਦੀ ਇੱਕ ਗੰਭੀਰ ਲਾਗ ਹੈ, ਜੋ ਖ਼ਾਸ ਕਰਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣ ਅਤੇ ਸਮੇਂ ਸਿਰ ਸੰਪੂਰਨ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਪਿਲਾਉਣਾ, ਸਾਫ਼-ਸਫ਼ਾਈ ਰੱਖਣਾ ਅਤੇ ਘਰ ਵਿੱਚ ਧੂੰਏਂ ਤੋਂ ਬਚਾਅ ਕਰਨਾ ਵੀ ਨਿਮੋਨੀਆ ਤੋਂ ਬਚਣ ਲਈ ਅਹਿਮ ਹੈ।
ਬੱਚਿਆਂ ਦੇ ਮਾਹਿਰ ਡਾ. ਅੰਜਲੀ ਬਾਂਸਲ ਨੇ ਦੱਸਿਆ ਕਿ ਨਿਮੋਨੀਆ ਦੇ ਮੁੱਖ ਲੱਛਣਾਂ ਵਿੱਚ ਤੇਜ਼ ਸਾਹ ਚੱਲਣਾ, ਸਾਹ ਲੈਣ ਵਿੱਚ ਮੁਸ਼ਕਲ, ਖੰਘ, ਬੁਖ਼ਾਰ ਅਤੇ ਬੱਚੇ ਵੱਲੋਂ ਦੁੱਧ ਨਾ ਪੀਣਾ ਸ਼ਾਮਲ ਹਨ। ਅਜਿਹੇ ਲੱਛਣ ਦਿਖਾਈ ਦੇਣ ’ਤੇ ਬੱਚੇ ਦੀ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।
ਬੱਚਿਆਂ ਦੇ ਮਾਹਿਰ ਡਾ. ਅੰਕੁਸ਼ ਨੇ ਕਿਹਾ ਕਿ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦੇਣ, ਸਫ਼ਾਈ ਰੱਖਣ ਅਤੇ ਘਰ ਵਿੱਚ ਧੂੰਏਂ ਤੋਂ ਬਚਾਉਣ ਨਾਲ ਨਿਮੋਨੀਆ ਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਸਲਾਹ ਦਿੱਤੀ ਕਿ ਬੱਚਿਆਂ ਨੂੰ ਆਪਣੀ ਮਰਜ਼ੀ ਨਾਲ ਦਵਾਈ ਦੇਣ ਦੀ ਬਜਾਏ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਇਆ ਜਾਵੇ ਅਤੇ ਲੱਛਣ ਦਿਖਾਈ ਦੇਣ ’ਤੇ ਦੇਰੀ ਨਾ ਕੀਤੀ ਜਾਵੇ।
ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਸਿੰਘ ਕੈਂਥ ਅਤੇ ਜ਼ਿਲ੍ਹਾ ਬੀ.ਸੀ.ਸੀ. ਨਰਿੰਦਰ ਕੁਮਾਰ ਨੇ ਦੱਸਿਆ ਕਿ ਬੱਚਿਆਂ ਨੂੰ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਅਤੇ ਸਮੇਂ ਸਿਰ ਪੂਰਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਠੰਢ ਅਤੇ ਪ੍ਰਦੂਸ਼ਿਤ ਧੂੰਏਂ ਤੋਂ ਬਚਾਉਣ, ਘਰਾਂ ਵਿੱਚ ਸਾਫ਼ ਹਵਾ ਦਾ ਪ੍ਰਬੰਧ ਕਰਨ ਅਤੇ ਬੱਚਿਆਂ ਦੇ ਆਲੇ-ਦੁਆਲੇ ਸਿਗਰਟਨੋਸ਼ੀ ਨਾ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਿਮੋਨੀਆ ਦੇ ਲੱਛਣ ਦਿਖਾਈ ਦੇਣ ’ਤੇ ਘਰੇਲੂ ਇਲਾਜ ਵਿੱਚ ਸਮਾਂ ਬਰਬਾਦ ਕਰਨ ਦੀ ਬਜਾਏ ਤੁਰੰਤ ਸਿਹਤ ਸੰਸਥਾ ਵਿੱਚ ਪਹੁੰਚ ਕੇ ਡਾਕਟਰੀ ਸਲਾਹ ਲਈ ਜਾਵੇ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਸਿਹਤ ਕੇਂਦਰਾਂ ਅਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਐਲ.ਐਚ.ਵੀ. ਗੁਰਜਿੰਦਰ ਕੌਰ ਅਤੇ ਏ.ਐਨ.ਐਮ. ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।
📲Get App