🔥 TRENDING Kerala HC Lowers Juvenile Age to 16 Af... Singer Rimi Tomy Marries Libin Mathew... Delhi University Refunds Student Fees... Bhopal Marks Mother-Father Devotion Da... Madhya Pradesh CM Mohan Yadav calls Bi... इंजीनियर मोहम्मद असलम अलिग साहब का बेब...
14 Nov 2026•
ગુજરાતી मराठी ਪੰਜਾਬੀ বাংলা

---- ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿਖੇ ਦਾਖ਼ਲ ਬੱਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲਚਾਲ ਪੁੱਛਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ।

✍️ Reporter: Parkash singh 🗓 14 Nov 2026, 10:45 PM 👁 47
Share: 💬 WhatsApp 📘 Facebook 𝕏 Post
ਡਿਪਟੀ ਕਮਿਸ਼ਨਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਤਰਨ ਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ਨੇੜੇ ਰਾਸ਼ਟਰੀ ਰਾਜ ਮਾਰਗ 'ਤੇ ਇਕ ਮੋਟਰ ਸਾਈਕਲ ਸਵਾਰ ਨੂੰ ਬਚਾਉਂਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸਬੰਧਤ ਦੋ ਬੱਸਾਂ ਦੀ ਹੋਈ ਆਪਸੀ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ ਹੋਈ ਹੈ ਜਦਕਿ ਪੰਜ ਗੰਭੀਰ ਜ਼ਖਮੀਆਂ ਨੂੰ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਚੱਲ ਰਿਹਾ ਹੈ

ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫੌਰਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ, ਸੜਕ ਸੁਰੱਖਿਆ ਫੋਰਸ ਅਤੇ ਸਾਰੀਆਂ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਖ਼ੁਦ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਵੀ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਜ਼ਖਮੀਆਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਮੌਤ ਪਹਿਲਾਂ ਹੀ ਹੋ ਗਈ ਸੀ ਜਦਕਿ ਅੰਮ੍ਰਿਤਸਰ ਰੈਫਰ ਕੀਤੇ ਛੇ ਵਿਅਕਤੀਆਂ ਵਿੱਚੋਂ ਇਕ ਦੀ ਮੌਤ ਬਾਅਦ ਵਿੱਚ ਹੋਈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਅਤੇ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
📲Get App