🔥 TRENDING ડીસા ના બાનાશ પૂલ પર ટ્રેકટર-ટ્રક અકસ્... नवादा प्रशासन ने वारिसलीगंज के छठ घाटो... સુરતના ડીંડોલી-ખરવાસા રોડ પર ગેરકાયદે... जौनपुर में चोरी के मोबाइल का बड़ा नेटव... ಜಾಲಹಳ್ಳಿಯಲ್ಲಿ ಹೋಬಳಿ ಮಟ್ಟದ ಪ್ರಜಾಸೇವಾ ಆಂ... उत्तर प्रदेश विधानसभा के माननीय अध्यक्...
14 Nov 2026•
ગુજરાતી मराठी ਪੰਜਾਬੀ বাংলা
Local

ਡੇਰਾਬੱਸੀ: ਭਾਂਖਰਪੁਰ 'ਚ ਹਾਈਵੇਅ ਕਿਨਾਰੇ ਕੂੜੇ ਦੇ ਢੇਰਾਂ ਨੂੰ ਸ਼ਰੇਆਮ ਅੱਗ, ਹਾਈ-ਟੈਂਸ਼ਨ ਟਾਵਰ ਤੇ ਰਾਹਗੀਰਾਂ ਲਈ ਖ਼ਤਰਾ ਵਧਿਆ

✍️ Reporter: Gaurav Sharma 🗓 14 Nov 2026, 07:42 PM 👁 24
Share: 💬 WhatsApp 📘 Facebook 𝕏 Post

ਡੇਰਾਬੱਸੀ: ਭਾਂਖਰਪੁਰ 'ਚ ਹਾਈਵੇਅ ਕਿਨਾਰੇ ਕੂੜੇ ਦੇ ਢੇਰਾਂ ਨੂੰ ਸ਼ਰੇਆਮ ਅੱਗ, ਹਾਈ-ਟੈਂਸ਼ਨ ਟਾਵਰ ਤੇ ਰਾਹਗੀਰਾਂ ਲਈ ਖ਼ਤਰਾ ਵਧਿਆ

ਡੇਰਾਬੱਸੀ: ਭਾਂਖਰਪੁਰ 'ਚ ਹਾਈਵੇਅ ਕਿਨਾਰੇ ਕੂੜੇ ਦੇ ਢੇਰਾਂ ਨੂੰ ਸ਼ਰੇਆਮ ਅੱਗ, ਹਾਈ-ਟੈਂਸ਼ਨ ਟਾਵਰ ਤੇ ਰਾਹਗੀਰਾਂ ਲਈ ਖ਼ਤਰਾ ਵਧਿਆ
ਡੇਰਾਬੱਸੀ, 14 ਨਵੰਬਰ
ਇੱਕ ਪਾਸੇ ਸਰਕਾਰ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡੇ ਪੱਧਰ 'ਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿਖੇ ਹਾਈਵੇ ਸੜਕ ਕਿਨਾਰੇ ਲੱਗੇ ਕੂੜੇ-ਕਰਕਟ ਦੇ ਢੇਰਾਂ ਨੂੰ ਸ਼ਰੇਆਮ ਅੱਗ ਲਗਾਏ ਜਾਣ ਦੀਆਂ ਘਟਨਾਵਾਂ ਨੇ ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਪਿੰਡ ਦੇ ਸ਼ਮਸ਼ਾਨਘਾਟ ਨੇੜੇ ਵੱਖ-ਵੱਖ ਥਾਵਾਂ 'ਤੇ ਕੂੜੇ ਨੂੰ ਲੱਗੀ ਅੱਗ ਕਾਰਨ ਉੱਠ ਰਹੇ ਸੰਘਣੇ ਕਾਲੇ ਧੂੰਏਂ ਨੇ ਜਿੱਥੇ ਵਾਤਾਵਰਣ ਨੂੰ ਦੂਸ਼ਿਤ ਕਰ ਦਿੱਤਾ ਹੈ, ਉੱਥੇ ਹੀ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਨੇੜਲੇ ਵਸਨੀਕਾਂ ਲਈ ਵੀ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀ ਮੁੱਖ ਸੜਕ ਦੇ ਨਾਲ ਸ਼ਮਸ਼ਾਨਘਾਟ ਨੇੜੇ ਵੱਡੀ ਮਾਤਰਾ ਵਿੱਚ ਕੂੜਾ-ਕਰਕਟ ਅਤੇ ਪਲਾਸਟਿਕ ਦਾ ਕਚਰਾ ਇਕੱਠਾ ਹੋਇਆ ਪਿਆ ਹੈ। ਸ਼ਾਮ ਸਮੇਂ ਇਸ ਕੂੜੇ ਨੂੰ ਕਈ ਥਾਵਾਂ 'ਤੇ ਅੱਗ ਲੱਗਣ ਕਾਰਨ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ। ਪਲਾਸਟਿਕ ਅਤੇ ਹੋਰ ਰਹਿੰਦ-ਖੂੰਹਦ ਸੜਨ ਨਾਲ ਨਿਕਲਣ ਵਾਲਾ ਹਾਨੀਕਾਰਕ ਧੂੰਆਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਚਿੰਤਾ ਦਾ ਵਿਸ਼ਾ ਇਹ ਵੀ ਹੈ ਕਿ ਜਿਸ ਥਾਂ ਕੂੜੇ ਨੂੰ ਅੱਗ ਲੱਗੀ ਹੋਈ ਹੈ, ਉਸ ਦੇ ਬਿਲਕੁਲ ਨੇੜੇ ਹਾਈ-ਟੈਂਸ਼ਨ ਬਿਜਲੀ ਲਾਈਨ ਦਾ ਟਾਵਰ ਸਥਿਤ ਹੈ। ਅੱਗ ਦੀਆਂ ਲਪਟਾਂ ਅਤੇ ਤੇਜ਼ ਸੇਕ ਕਾਰਨ ਬਿਜਲੀ ਦੇ ਢਾਂਚੇ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੜਕ ਉੱਤੇ ਫੈਲਦਾ ਸੰਘਣਾ ਧੂੰਆਂ ਵਾਹਨ ਚਾਲਕਾਂ ਦੀ ਨਜ਼ਰ ਵਿੱਚ ਰੁਕਾਵਟ ਪੈਦਾ ਕਰ ਸਕਦਾ ਹੈ, ਜਿਸ ਨਾਲ ਸੜਕ ਹਾਦਸੇ ਦਾ ਖ਼ਤਰਾ ਵੀ ਵਧ ਜਾਂਦਾ ਹੈ। ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਪਾਸੇ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਜਦਕਿ ਦੂਜੇ ਪਾਸੇ ਆਬਾਦੀ ਅਤੇ ਆਵਾਜਾਈ ਵਾਲੇ ਰਸਤਿਆਂ ਨੇੜੇ ਕੂੜਾ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਬੰਧਤ ਪੰਚਾਇਤ ਤੋਂ ਮੰਗ ਕੀਤੀ ਹੈ ਕਿ ਕੂੜੇ ਨੂੰ ਲੱਗੀ ਅੱਗ ਤੁਰੰਤ ਬੁਝਵਾਈ ਜਾਵੇ, ਸੜਕ ਕਿਨਾਰੇ ਇਕੱਠੇ ਹੋਏ ਕੂੜੇ ਦੀ ਢੁਕਵੀਂ ਸਫ਼ਾਈ ਕਰਵਾਈ ਜਾਵੇ ਅਤੇ ਅੱਗ ਲਗਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਪੰਚਾਇਤ ਦਾ ਪੱਖ
ਇਸ ਸਬੰਧੀ ਪਿੰਡ ਭਾਂਖਰਪੁਰ ਦੇ ਸਰਪੰਚ ਮਨਦੀਪ ਕੌਰ ਦੇ ਪਤੀ ਜਗਪ੍ਰੀਤ ਸਿੰਘ ਜੱਗੀ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕੂੜਾ ਇਕੱਠਾ ਕਰਨ ਲਈ ਠੇਕੇਦਾਰ ਰਾਹੀਂ ਪ੍ਰਬੰਧ ਕੀਤਾ ਗਿਆ ਹੈ। ਇਕੱਠੇ ਕੀਤੇ ਕੂੜੇ ਵਿੱਚੋਂ ਵਿਕਣਯੋਗ ਸਮੱਗਰੀ ਵੱਖ ਕਰਕੇ ਵੇਚ ਦਿੱਤੀ ਜਾਂਦੀ ਹੈ, ਜਦਕਿ ਬਾਕੀ ਕੂੜੇ ਦੇ ਨਿਪਟਾਰੇ ਦਾ ਪ੍ਰਬੰਧ ਕੀਤਾ ਜਾਂਦਾ ਹੈ।ਉਹ ਇਸ ਸਬੰਧੀ ਪੜਤਾਲ ਕਰਵਾਉਣਗੇ ਕਿ ਅੱਗ ਕਿਸ ਵੱਲੋਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਕਾਰਨ ਰਾਹਗੀਰਾਂ ਜਾਂ ਇਲਾਕਾ ਵਾਸੀਆਂ ਨੂੰ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਸ ਦਾ ਹੱਲ ਕਰਵਾਉਣ ਲਈ ਬਣਦੇ ਕਦਮ ਚੁੱਕੇ ਜਾਣਗੇ।
📲Get App