ਸੰਦੀਪ ਮਲਹੋਤਰਾ ਨੇ ਸਹਾਇਕ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਤਰਨ ਤਾਰਨ, 13 ਨਵੰਬਰ (ਪ੍ਰਕਾਸ਼ ਸਿੰਘ)
2026 ਬੈਚ ਦੇ ਪੀ.ਸੀ.ਐੱਸ ਅਧਿਕਾਰੀ ਸੰਦੀਪ ਮਲਹੋਤਰਾ ਨੇ ਤਰਨ ਤਾਰਨ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਸੁਚਾਰੂ ਢੰਗ ਨਾਲ ਨਿਭਾਉਣਗੇ, ਜਿਸ ਤਹਿਤ ਆਮ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਉੱਤੇ ਹੱਲ ਕੀਤੇ ਜਾਣਗੇ। ਇਸ ਦੇ ਨਾਲ ਹੀ ਲੋਕ ਭਲਾਈ ਸਕੀਮਾਂ ਦੇ ਲਾਭ ਨੂੰ ਹਰ ਯੋਗ ਨਾਗਰਿਕ ਤੱਕ ਯਕੀਨਨ ਪਹੁੰਚਾਇਆ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।