🔥 ट्रेंडिंग पश्चिम त्रिपुरा प्रशासन ने डीजे सिस्टम... स्कूल कल (16 नवंबर) बंद – राज्यवार सूच... हिमाचल प्रदेश के किन्नौर में अनियमित म... हिमाचल प्रदेश पविलियन का उद्घाटन हुआ इ... ग्राम प्रधान द्वारा छठ पूजा का आयोजन બોટાડમાં માવાની ખરીદીમાં ખામી, દુકાનમા...
15 नव. 2026•
ગુજરાતી मराठी ਪੰਜਾਬੀ বাংলা
राजनीति

ਅਕਾਲੀ ਦਲ 'ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

✍️ रिपोर्टर: Shamsher Singh 🗓 15 नव. 2026, 07:12 PM 👁 28
शेयर करें: 💬 WhatsApp 📘 Facebook 𝕏 Post

ਅਕਾਲੀ ਦਲ 'ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ

ਅਕਾਲੀ ਦਲ 'ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਨੇ ਸੌਂਪੀ ਵੱਡੀ ਜ਼ਿੰਮੇਵਾਰੀ
‎Sunday, Nov 15, 2026 - 06:26 ।
‎ਕਪੂਰਥਲਾ/ਚੰਡੀਗੜ੍ਹ (ਵੈੱਬ ਡੈਸਕ)- ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਹਨ। ਹਲਕਾ ਭੁਲੱਥ ਦੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ 'ਚ ਮੁੜ ਸ਼ਾਮਲ ਕੀਤਾ। ਬੀਬੀ ਜਗੀਰ ਕੌਰ ਦੀ ਪਾਰਟੀ 'ਚ ਘਰ ਵਾਪਸੀ ਮਗਰੋਂ ਹੁਣ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਭੁਲੱਥ ਦਾ ਇੰਚਾਰਜ ਥਾਪ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ।
‎ਤਸਵੀਰਾਂ ਸਾਂਝੀਆਂ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਅੱਜ ਬੇਗੋਵਾਲ ਵਿਖੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਜੀ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਸ਼ਾਮਲ ਕਰਦਿਆਂ ਅਤੇ ਉਨ੍ਹਾਂ ਨੂੰ ਭੁਲੱਥ ਹਲਕੇ ਤੋਂ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਖ਼ੁਸ਼ੀ ਹੋ ਰਹੀ ਹੈ। ਬੀਬੀ ਜਗੀਰ ਕੌਰ ਦੇ ਸ਼ਾਮਲ ਹੋਣ ਨਾਲ ਦੋਆਬਾ ਖੇਤਰ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇੱਕਜੁੱਟ ਹੋਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਬੀਬੀ ਦੀ ਜਿੱਤ ਯਕੀਨੀ ਬਣਾਉਣ।
‎ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਅਗਵਾਈ ਨੂੰ ਲੈ ਕੇ ਸੁਖਬੀਰ ਬਾਦਲ ਨਾਲ ਚੱਲ ਰਹੇ ਮੱਤਭੇਦਾਂ ਕਾਰਨ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ 'ਪੁਨੀਰ ਸੁਰਜੀਤ' ਨਾਲ ਚੱਲ ਰਹੇ ਸਨ। ਹਾਲਾਂਕਿ ਹੁਣ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਦੀ ਕਰਵਾਈ ਗਈ ਇਸ ਵਾਪਸੀ ਨੂੰ ਦੁਆਬਾ ਖੇਤਰ ਦੀ ਸਿਆਸਤ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਨੂੰ ਪਾਰਟੀ ਪ੍ਰਧਾਨ ਦੀ ਆਪਣੇ ਪੁਰਾਣੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਮੁਹਿੰਮ 'ਚ ਇਕ ਵੱਡੀ ਸਫ਼ਲਤਾ ਵਜੋਂ ਵੀ ਵੇਖਿਆ ਜਾ ਰਿਹਾ ਹੈ।
📲Get App