🔥 ट्रेंडिंग कोटा में कूदे बंदर के हमले से महिला का... ਪੰਜਾਬ ''ਚ ਵੱਡੀ ਸਿਆਸੀ ਹਲਚਲ! ''ਵਾਰਿਸ ਪੰਜ... गुजरात ने युवा नवप्रवर्तकों के लिए ₹56... अहमदाबाद में सुरक्षा जांच में 2.8 टन भ... 24 राष्ट्रों ने गुजरात में भारतीय रक्ष... जालंधर पुलिस ने 275 ग्राम हेरोइन, .32...
17 नव. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

✍️ रिपोर्टर: Shamsher Singh 🗓 17 नव. 2026, 09:01 PM 👁 24
शेयर करें: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਖ਼ਬਰ! ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
‎Tuesday, Nov 17, 2026 ।
‎ਚੰਡੀਗੜ੍ਹ (need24): ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਹਾਈਕਮਾਂਡ ਵੱਲੋਂ ਇਸ ਮੰਤਵ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਰਿਲੀਜ਼ ਅਨੁਸਾਰ ਪੰਜਾਬ ਲਈ ਡਾ. ਸਿਰੀਵੇਲਾ ਪ੍ਰਸਾਦ ਨੂੰ ਸਕ੍ਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਨੂੰ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
‎ਹੁਕਮਾਂ ਅਨੁਸਾਰ ਸਬੰਧਤ ਸੂਬੇ ਦੇ ਕਾਂਗਰਸ ਇੰਚਾਰਜ ਜਨਰਲ ਸਕੱਤਰ, ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ, ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਸੂਬੇ ਨਾਲ ਜੁੜੇ ਏ.ਆਈ.ਸੀ.ਸੀ. ਸਕੱਤਰ ਵੀ ਸਕ੍ਰੀਨਿੰਗ ਕਮੇਟੀ ਦੇ ਅਹੁਦੇਨ ਮੈਂਬਰ ਹੋਣਗੇ। ਇਸ ਕਮੇਟੀ ਦੀ ਅਹਿਮ ਜ਼ਿੰਮੇਵਾਰੀ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸਕ੍ਰੀਨਿੰਗ ਕਰਨਾ ਹੋਵੇਗੀ। ਕਾਂਗਰਸ ਵੱਲੋਂ ਇਹ ਕਦਮ ਪੰਜਾਬ ਸਮੇਤ ਹੋਰਨਾਂ ਸੂਬਿਆਂ ’ਚ ਚੋਣ ਤਿਆਰੀਆਂ ਨੂੰ ਲੈ ਕੇ ਚੁੱਕਿਆ ਗਿਆ ਹੈ।
📲Get App