राजनीति
ਅੱਜ ਜਲੰਧਰ ਦੌਰੇ ''ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਡੇਰਾ ਸੱਚਖੰਡ ਬੱਲਾਂ ਹੋਣਗੇ ਨਤਮਸਤਕ

Wednesday, Nov 18, 2026 ।
ਜਲੰਧਰ (ssm) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਤੋਂ ਦੇਸ਼-ਪੱਧਰੀ ‘ਸਮਰਸਤਾ ਸੰਕਲਪ ਯਾਤਰਾ’ ਨੂੰ ਰਸਮੀ ਤੌਰ ’ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 16 ਰੋਜ਼ਾ 2558 ਕਿਲੋਮੀਟਰ ਲੰਬੀ ਜਨ-ਸੰਪਰਕ ਯਾਤਰਾ ਦੀ ਸ਼ੁਰੂਆਤ ਹੋਵੇਗੀ। ਇਹ ਯਾਤਰਾ ਜਲੰਧਰ-ਪਠਾਨਕੋਟ ਹਾਈਵੇਅ ’ਤੇ ਡੇਰਾ ਸੱਚਖੰਡ ਬੱਲਾਂ ਨੇੜੇ ਸਥਿਤ ਪਿੰਡ ਰਾਏਪੁਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਵਿੱਤਰ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਸਮਾਪਤ ਹੋਵੇਗੀ। ਇਸ ਦੌਰਾਨ ਨਿਤਿਨ ਨਬੀਨ ਡੇਰਾ ਸੱਚਖੰਡ ਬੱਲਾਂ ਵੀ ਨਤਮਸਤਕ ਹੋ ਸਕਦੇ ਹਨ।
ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਜਾਣ ਵਾਲੇ ‘ਸਮਰਸਤਾ ਸੰਕਲਪ ਯਾਤਰਾ’ ਸਮਾਗਮ ਦੀਆਂ ਤਿਆਰੀਆਂ ਤਹਿਤ ਰਾਏਪੁਰ-ਰਸੂਲਪੁਰ ਸਥਿਤ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਸੂਰਜ ਭਾਰਦਵਾਜ ਅਤੇ ਜ਼ਿਲਾ ਸਕੱਤਰ ਬਲਜੀਤ ਸਿੰਘ ਪ੍ਰਿੰਸ ਵੀ ਹਾਜ਼ਰ ਰਹੇ।