ਝੋਨੇ ਦੀ ਖਰੀਦ ’ਚ ਬੇਨਿਯਮੀਆਂ ਮਿਲਣ ’ਤੇ ਪੰਜ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ
ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਢੇਰੀਆਂ ਆਪਸ ਵਿੱਚ ਮਿਲੀਆਂ ਹੋਣ ਕਾਰਨ ਪੰਜ ਆੜ੍ਹਤੀਆਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 14.28 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਮੰਡੀਆਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਢੇਰੀਆਂ ਆਪਸ ਵਿੱਚ ਮਿਲੀਆਂ ਹੋਣ ’ਤੇ ਕੀਤੀ ਕਾਰਵਾਈ; ਡਿਪਟੀ ਕਮਿਸ਼ਨਰ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਦੀ ਚਿਤਾਵਨੀ
ਬਠਿੰਡਾ, 19 ਨਵੰਬਰ (ਜੀਵਨ ਬਾਂਸਲ): ਜ਼ਿਲ੍ਹਾ ਬਠਿੰਡਾ ਵਿੱਚ ਝੋਨੇ ਦੀ ਖਰੀਦ ਦੌਰਾਨ ਬੇਨਿਯਮੀਆਂ ਸਾਹਮਣੇ ਆਉਣ ’ਤੇ ਪੰਜ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ। ਇਹ ਕਾਰਵਾਈ ਮਾਰਕੀਟ ਕਮੇਟੀ ਰਾਮਾਂ ਅਤੇ ਤਲਵੰਡੀ ਸਾਬੋ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਵਿੱਚ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਆੜ੍ਹਤੀਆਂ ਲਈ ਹਰੇਕ ਕਿਸਾਨ ਦੀ ਫ਼ਸਲ ਦੀਆਂ ਢੇਰੀਆਂ ਵੱਖ-ਵੱਖ ਲਗਾਉਣੀਆਂ ਅਤੇ ਉਨ੍ਹਾਂ ਦੀ ਸਹੀ ਢੰਗ ਨਾਲ ਨਿਸ਼ਾਨਦੇਹੀ ਕਰਨੀ ਲਾਜ਼ਮੀ ਹੈ। ਪਰ ਜਾਂਚ ਦੌਰਾਨ ਮੰਡੀਆਂ ਵਿੱਚ ਪਹੁੰਚੀਆਂ ਟੀਮਾਂ ਨੇ ਪਾਇਆ ਕਿ ਕੁਝ ਥਾਵਾਂ ’ਤੇ ਕਿਸਾਨਾਂ ਦੀਆਂ ਫ਼ਸਲਾਂ ਦੀਆਂ ਢੇਰੀਆਂ ਆਪਸ ਵਿੱਚ ਮਿਲਾਈਆਂ ਹੋਈਆਂ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ, 1961 ਦੀ ਧਾਰਾ 10 ਤਹਿਤ ਨਿਯਮ ਨੰਬਰ 1, 2, 4 ਅਤੇ 8 ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਸਬੰਧਤ ਆੜ੍ਹਤੀਆਂ ਵੱਲੋਂ ਨੋਟੀਫਾਈਡ ਮਾਰਕੀਟ ਖੇਤਰ ਵਿੱਚ ਖਰੀਦੀ ਜਾਂ ਵੇਚੀ ਗਈ ਖੇਤੀਬਾੜੀ ਜਿਣਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲਾਇਸੈਂਸ ਤਲਵੰਡੀ ਸਾਬੋ ਖੇਤਰ ਵਿੱਚ ਮੁਅੱਤਲ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਕੇ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ, ਖਰੀਦ ਅਤੇ ਲਿਫਟਿੰਗ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 201 ਨੋਟੀਫਾਈਡ ਅਨਾਜ ਮੰਡੀਆਂ ਵਿੱਚ ਹੁਣ ਤੱਕ 15,20,171 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। 18 ਨਵੰਬਰ ਨੂੰ ਇੱਕ ਦਿਨ ਵਿੱਚ 20,093 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 14,28,675 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ 18 ਨਵੰਬਰ ਨੂੰ ਇੱਕ ਦਿਨ ਵਿੱਚ 31,666 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 11,20,120 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।