🔥 TRENDING পুরুলিয়া জেলার বিজয়া সম্মিলনীতে উপস্... હિંમતનગર પાણપુરમાં ગાંજો-ચરસ ધરાવતા ત્... कटिहार के आजमनगर में बुधहाट बाजार की च... 9/38 ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ... गंगा घाम तिगरी में ट्रक से टकराव, 4 या...
19 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਸਾਬਕਾ ਵਿਧਾਇਕ

✍️ Reporter: Shamsher Singh 🗓 19 Nov 2026, 08:28 PM 👁 31
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਸਾਬਕਾ ਵਿਧਾਇਕ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਭਾਜਪਾ ''ਚ ਸ਼ਾਮਲ ਹੋਇਆ ਸਾਬਕਾ ਵਿਧਾਇਕ
‎Thursday, Nov 19, 2026।
‎ਚੰਡੀਗੜ੍ਹ (need 24)- ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਦਿੰਦਿਆਂ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ। ਚੰਡੀਗੜ੍ਹ ’ਚ ਹੋਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਅਤੇ ਆਸ-ਪਾਸ ਦੇ ਕਈ ਸਾਬਕਾ ਅਹੁਦੇਦਾਰ ਤੇ ਸਥਾਨਕ ਆਗੂ ਵੀ ਭਾਜਪਾ ’ਚ ਸ਼ਾਮਲ ਹੋਏ।
‎ਕੰਬੋਜ ਨੇ ਕਿਹਾ ਕਿ ਪੰਜਾਬ ’ਚ ਗੈਂਗਸਟਰਵਾਦ, ਫਿਰੌਤੀਆਂ, ਲੁੱਟ-ਖੋਹ ਤੇ ਧੱਕੇਸ਼ਾਹੀ ਦੇ ਵਧਦੇ ਮਾਹੌਲ ਕਾਰਨ ਉਨ੍ਹਾਂ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪੰਜਾਬ ਨੂੰ ਨਸ਼ਾ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਕੰਮ ਕਰਨਗੇ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਭਾਜਪਾ ਦਾ ਆਧਾਰ ਮਜ਼ਬੂਤ ਹੋ ਰਿਹਾ ਹੈ ਅਤੇ 2027 ’ਚ ਪਾਰਟੀ ਦੀ ਸਰਕਾਰ ਬਣੇਗੀ।
📲Get App