🔥 ट्रेंडिंग ગાંધીગ્રામના એસ.કે. ચોક પાસે મનીષ પરમા... ધાંગધ્રા તાલુકા અને શહેર પોલીસ સ્ટેશને... विश्व बैंक टीम ने सिक्किम के ड्जोंगु म... मिज़ोरम के बीजेपी नेताओं ने नितिन नबिन... જૂનાગઢ ક્રાઇમ 브ાન્ચે સાધુ વેશમાં ચોરન... मिज़ोरम छात्र संघ ने एमपीएससी चेयरमैन...
20 नव. 2026•
ગુજરાતી मराठी ਪੰਜਾਬੀ বাংলা
धर्म

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ ਜਾਰੀ

✍️ रिपोर्टर: Shamsher Singh 🗓 20 नव. 2026, 08:55 PM 👁 33
शेयर करें: 💬 WhatsApp 📘 Facebook 𝕏 Post

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ ਜਾਰੀ

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ ਜਾਰੀ
‎Friday, Nov 20, 2026।
‎
‎ਜਲੰਧਰ (ssm)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਲਕੇ ਯਾਨੀ ਕਿ 21 ਨਵੰਬਰ ਸ਼ਨੀਵਾਰ ਨੂੰ ਜਲੰਧਰ ਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਤੋਂ ਆਰੰਭ ਹੋਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਸੜਕਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਸੇ ਦੇ ਸਬੰਧ ਵਿਚ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ ਅਤੇ ਰਸਤੇ ਡਾਇਵਰਟ ਰਹਿਣਗੇ।
‎ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਜਾਰੀ ਸੂਚਨਾ ਅਨੁਸਾਰ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ 10 ਵਜੇ ਤੱਕ ਨਗਰ ਕੀਰਤਨ ਦੇ ਰੂਟ ’ਤੇ ਟਰੈਫਿਕ ਡਾਇਵਰਟ ਕੀਤਾ ਜਾਵੇਗਾ। ਇਸ ਦੌਰਾਨ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਪੁਲਸ ਵੱਲੋਂ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੇ ਨਿਰਦੇਸ਼ਾਂ ਮੁਤਾਬਕ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਟਰੈਫਿਕ ਸਬੰਧੀ ਜਾਣਕਾਰੀ ਜਾਂ ਸਹਾਇਤਾ ਲਈ ਟਰੈਫਿਕ ਪੁਲਸ ਦੇ ਹੈਲਪਲਾਈਨ ਨੰਬਰ 0181-2227296 'ਤੇ ਸੰਪਰਕ ਕੀਤਾ ਜਾ ਸਕਦਾ ਹੈ
📲Get App