🔥 TRENDING અમરેલી બ્રેકીગ અમરેલીમાં સિંહની પોલીસ... बहराइच में थाना रानीपुर के नवनिर्मित स... জলেফা বাজার प्रधानमंत्री ने भागलपुर कीचार विकास पर... बहराइच पुलिस अधीक्षक ने चौकीदारों को क... भानुप्रतापपुर बाजार में 7 लीटर अवैध मह...
22 Nov 2026•
ગુજરાતી मराठी ਪੰਜਾਬੀ বাংলা

---ਵਿਸ਼ੇਸ਼ ਸਰਸਰੀ ਸੁਧਾਈ--- *ਰੋਲ ਆਬਜ਼ਰਵਰ ਰਾਮਵੀਰ ਸਿੰਘ ਵੱਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ*

✍️ Reporter: Parkash singh 🗓 22 Nov 2026, 06:39 PM 👁 31
Share: 💬 WhatsApp 📘 Facebook 𝕏 Post
ਤਰਨ ਤਾਰਨ, 22 ਨਵੰਬਰ (ਪ੍ਰਕਾਸ਼ ਸਿੰਘ)

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਅੱਜ ਜ਼ਿਲ੍ਹੇ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ।

ਆਪਣੇ ਦੌਰੇ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣ ਹਲਕਾ 024-ਖਡੂਰ ਸਾਹਿਬ ਦੇ 158, 159, 160 ਅਤੇ 161 ਨੰਬਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਮੌਜੂਦ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਅਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨ ਵੋਟਰਾਂ ਵੱਲੋਂ ਪ੍ਰਾਪਤ ਹੋਏ ਫਾਰਮ ਨੰਬਰ 6 ਦੇ ਸਟੇਟਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਕੈਂਪਾਂ ਵਿੱਚ ਪਹੁੰਚੇ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਇਸੇ ਤਰ੍ਹਾਂ 6 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਫਾਰਮ ਪ੍ਰਾਪਤ ਕਰਨਗੇ।

ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
📲Get App