🔥 ट्रेंडिंग ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲ... ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ-... घातक टक्कर: गाड़ी ने घज़ियाबाद के NH 2... सुप्रीम कोर्ट ने उमंग सिंघर बनाम मध्य... एमपी हाई कोर्ट ने कान्हा टाइगर रिज़र्व... पश्चिम बंगाल के उत्तर दिनाजपुर में 17,...
24 नव. 2026•
ગુજરાતી मराठी ਪੰਜਾਬੀ বাংলা
राजनीति

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

✍️ रिपोर्टर: Shamsher Singh 🗓 24 नव. 2026, 04:49 PM 👁 36
शेयर करें: 💬 WhatsApp 📘 Facebook 𝕏 Post

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ
‎Tuesday, Nov 24, 2026 ।
‎ਨੈਸ਼ਨਲ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਖੇਤਰ 'ਚ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੇ ਝੰਡੇ ਹੇਠ ਮੁੜ ਇੱਕਜੁੱਟ ਹੋਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਵਿਖੇ ਕੀਤੀ ਗਈ ਇੱਕ ਸਾਂਝੀ ਪ੍ਰੈੱਸ ਵਾਰਤਾ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਇਤਿਹਾਸਕ ਗਠਜੋੜ ਦੀ ਪੁਸ਼ਟੀ ਕੀਤੀ।
‎ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਲਾਂਘੇ (ਕੋਰੀਡੋਰ) ਬਾਰੇ ਬੋਲਦਿਆਂ ਕਿਹਾ ਕਿ ਇਹ ਪਵਿੱਤਰ ਰਸਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਨਾਲ ਹੀ ਤਿਆਰ ਹੋਇਆ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਸਿੰਦੂਰ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕਾਰਨਾਂ ਕਰ ਕੇ ਇਸ ਨੂੰ ਅਸਥਾਈ ਤੌਰ 'ਤੇ ਬੰਦ ਕੀਤਾ ਗਿਆ ਸੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਿਵੇਂ ਹੀ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਦਾ ਹੱਲ ਨਿਕਲ ਜਾਵੇਗਾ, ਇਸ ਲਾਂਘੇ ਨੂੰ ਪੂਰੇ ਸਤਿਕਾਰ ਨਾਲ ਦੁਬਾਰਾ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੇ ਨਾਜ਼ੁਕ ਮੁੱਦੇ 'ਤੇ ਕਿਸੇ ਨੂੰ ਰਾਜਨੀਤੀ ਨਹੀਂ ਕਰਨੀ ਚਾਹੀਦੀ।
‎'ਬੰਦੀ ਸਿੰਘਾਂ' ਦੇ ਮੁੱਦੇ 'ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਵਿਸ਼ੇ 'ਤੇ ਵੀ ਦੋਵੇਂ ਪਾਰਟੀਆਂ ਗੰਭੀਰਤਾ ਨਾਲ ਚਰਚਾ ਕਰਨਗੀਆਂ। ਉਨ੍ਹਾਂ ਮੰਨਿਆ ਕਿ ਦੋਹਾਂ ਧਿਰਾਂ ਦਾ ਆਪਣਾ-ਆਪਣਾ ਸਟੈਂਡ ਹੈ, ਪਰ ਮਿਲ ਕੇ ਇਸ ਦਾ ਕੋਈ ਸਾਰਥਕ ਅਤੇ ਯੋਗ ਰਸਤਾ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਮੁੱਦਿਆਂ 'ਤੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂਆਂ ਨੇ ਦੱਸਿਆ ਕਿ ਕਿਸਾਨੀ ਸਮੱਸਿਆਵਾਂ, ਪੰਜਾਬ ਦੇ ਆਰਥਿਕ ਵਿਕਾਸ ਅਤੇ ਰੋਜ਼ਗਾਰ ਲਈ ਇੱਕ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ।
📲Get App