🔥 TRENDING सपोटरा में फीकल स्लज ट्रीटमेंट प्लांट... पूर्व विधायक अनंत सिंह की पुत्री के वि... Salman Khan Spotted at Mumbai's Kalina... Ramayana Day 22 Poised to Join ₹750 Cr... Ramayana Day 22 Pre-Sales Hit Rs 4.56... રાજકોટના રેસકોર્સ રિંગ રોડ પર જાહેર શૌ...
26 Nov 2026•
ગુજરાતી मराठी ਪੰਜਾਬੀ বাংলা
Education

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

✍️ Reporter: Shamsher Singh 🗓 26 Nov 2026, 12:40 PM 👁 21
Watch on: ▶️ YouTube
Share: 💬 WhatsApp 📘 Facebook 𝕏 Post
ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ
‎Thursday, Nov 26, 2026 ।
‎ਅੰਮ੍ਰਿਤਸਰ (ssm)- ਸਰਦੀਆਂ ਦੇ ਮੌਸਮ ਵਿਚ ਸਕੂਲਾਂ ਦੇ ਸਮੇਂ ਨੂੰ ਲੈ ਕੇ ਮਨਮਰਜ਼ੀ ਕਰਨ ਵਾਲੇ ਸਕੂਲ ਪ੍ਰਬੰਧਕਾਂ ਦੀ ਹੁਣ ਖ਼ੈਰ ਨਹੀਂ। ਸਰਕਾਰ ਵੱਲੋਂ ਨਿਰਧਾਰਿਤ ਸਮੇਂ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਸਕੂਲ ਸਮੇਂ ਤੋਂ ਪਹਿਲਾਂ ਲਗਾਉਣ ਵਾਲੇ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹੈ।
‎ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਜਾਂ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਰਤਣ ਦੀ ਸੂਰਤ ਵਿਚ ਸਬੰਧਤ ਸਕੂਲ ਦੀ ਮੈਨੇਜਮੈਂਟ ਅਤੇ ਸਕੂਲ ਮੁਖੀ ਦੀ ਜਵਾਬਦੇਹੀ ਤੈਅ ਹੋਵੇਗੀ। ਖ਼ਾਸ ਗੱਲ ਇਹ ਹੈ ਕਿ ਵਿਭਾਗ ਵੱਲੋਂ ਸਿਰਫ਼ ਸਕੂਲਾਂ ਦੇ ਸਮੇਂ ਦੀ ਪਾਬੰਦੀ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਭਾਰੀ ਬਸਤਿਆਂ ਅਤੇ ਉਨ੍ਹਾਂ ਨੂੰ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਕੂਲ ਪ੍ਰਬੰਧਕਾਂ ਨੂੰ ਚੌਕਸ ਕੀਤਾ ਗਿਆ ਹੈ।
📲Get App