🔥 ट्रेंडिंग વાગરા-દહેજ માર્ગ પર કન્ટેનર અકસ્માતમાં... अनंत सिंह की बेटी शिवांगी और ऋषिकेश ने... जयपुर के भट्टा बस्ती में बेटे ने मां औ... जमीन मालिकों को मिलेगी नई पासबुक: खतिर... આમોદમાં ડૉ.બાબા સાહેબ આંબેડકર અને ભગવા... આમોદ પોલીસ સ્ટેશનમાં ડી.વાય.એસ.પી. પી....
27 नव. 2026•
ગુજરાતી मराठी ਪੰਜਾਬੀ বাংলা

ਡੀਸੀ ਰਾਜੇਸ਼ ਧੀਮਾਨ ਵੱਲੋਂ ਸਰਕਟ ਹਾਊਸ ਤੇ ਡੈਫ ਐਂਡ ਡਮ ਸਕੂਲ ਵਿਖੇ ਪੌਦੇ ਲਗਾਏ

✍️ रिपोर्टर: Jiwan kumar 🗓 27 नव. 2026, 12:26 PM 👁 28
यहाँ देखें: ▶️ YouTube 📘 Facebook
शेयर करें: 💬 WhatsApp 📘 Facebook 𝕏 Post

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਐੱਸ.ਬੀ.ਆਈ. ਦੇ ਸਹਿਯੋਗ ਨਾਲ ਬਠਿੰਡਾ ਵਿਖੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਹਰਿਆਵਲ ਵਧਾਉਣ ਦੇ ਨਾਲ ਪੌਦਿਆਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ।

ਐੱਸ.ਬੀ.ਆਈ. ਦੇ ਸਹਿਯੋਗ ਨਾਲ ਵਾਤਾਵਰਨ ਸੰਭਾਲ ਦਾ ਉਪਰਾਲਾ; ਜ਼ਿਲ੍ਹਾ ਵਾਸੀਆਂ ਨੂੰ ਪੌਦੇ ਲਗਾਉਣ ਦੇ ਨਾਲ ਸਾਂਭ-ਸੰਭਾਲ ਦੀ ਵੀ ਅਪੀਲ
ਬਠਿੰਡਾ, 26 ਨਵੰਬਰ (ਜੀਵਨ ਬਾਂਸਲ): ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਸਟੇਟ ਬੈਂਕ ਆਫ਼ ਇੰਡੀਆ (ਐੱਸ.ਬੀ.ਆਈ.), ਡੀ.ਏ.ਸੀ. ਕੰਪਲੈਕਸ ਬ੍ਰਾਂਚ ਦੇ ਸਹਿਯੋਗ ਨਾਲ ਸਰਕਟ ਹਾਊਸ ਬਠਿੰਡਾ ਅਤੇ ਮਹੰਤ ਗੁਰਬੰਤਾ ਦਾਸ ਡੈਫ ਐਂਡ ਡਮ ਸਕੂਲ ਵਿਖੇ ਪੌਦੇ ਲਗਾਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਮਹੱਤਤਾ ਨੂੰ ਸਮਝਣਾ ਹੋਵੇਗਾ ਅਤੇ ਹਰ ਵਿਅਕਤੀ ਨੂੰ ਪੌਦੇ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਵੀ ਯਕੀਨੀ ਬਣਾਉਣ, ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਐੱਸ.ਬੀ.ਆਈ. ਡੀ.ਏ.ਸੀ. ਕੰਪਲੈਕਸ ਦੇ ਬ੍ਰਾਂਚ ਰਿਜਨਲ ਮੈਨੇਜਰ ਸ੍ਰੀ ਰੋਹਿਤ ਕੱਕੜ ਨੇ ਕਿਹਾ ਕਿ ਪੌਦੇ ਵਾਤਾਵਰਨ ਦੀ ਸੁੰਦਰਤਾ ਵਧਾਉਣ ਦੇ ਨਾਲ-ਨਾਲ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਸ੍ਰੀ ਆਸ਼ੀਸ਼ ਗੁਪਤਾ, ਸਹਾਇਕ ਮੈਨੇਜਰ ਸ੍ਰੀ ਸੁਖਵੀਰ ਸਿੰਘ ਅਤੇ ਸਟਾਫ਼ ਮੈਂਬਰ ਸ੍ਰੀ ਹਾਕਮ ਸਿੰਘ ਆਦਿ ਹਾਜ਼ਰ ਸਨ।
📲Get App