🔥 ट्रेंडिंग वाराणसी में महिला के साथ दुष्कर्म करने... आईजीआईएमएस में हर तीन माह पर स्वास्थ्य... திருச்சுழி வருவாய்துறை அதிகாரிகள் சட்ட... महाराष्ट्र ने एग्रीस्टैक से 1.44 करोड़... महाराष्ट्र ने मुंबई में पाँचवाँ मॉडल स... महाराष्ट्र में रबी की बुवाई केवल 15.69...
27 नव. 2026•
ગુજરાતી मराठी ਪੰਜਾਬੀ বাংলা

ਤੇਜ਼ ਰਫ਼ਤਾਰ ਜ਼ਿੰਦਗੀ ’ਚ ਤੰਦਰੁਸਤ ਰਹਿਣ ਲਈ ਯੋਗ ਅਭਿਆਸ ਜ਼ਰੂਰੀ: ਡੀ.ਸੀ. ਰਾਜੇਸ਼ ਧੀਮਾਨ

✍️ रिपोर्टर: Jiwan kumar 🗓 27 नव. 2026, 06:43 PM 👁 25
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਸੀ.ਐਮ. ਦੀ ਯੋਗਸ਼ਾਲਾ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ 59 ਟ੍ਰੇਨਰਾਂ ਵੱਲੋਂ ਸਵੇਰੇ-ਸ਼ਾਮ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਵਾਸੀਆਂ ਨੂੰ ਯੋਗ ਅਪਣਾ ਕੇ ਸਿਹਤਮੰਦ ਜੀਵਨ ਸ਼ੈਲੀ ਵੱਲ ਕਦਮ ਵਧਾਉਣ ਦਾ ਸੱਦਾ ਦਿੱਤਾ ਗਿਆ ਹੈ।

ਬਠਿੰਡਾ ਜ਼ਿਲ੍ਹੇ ਵਿੱਚ 59 ਟ੍ਰੇਨਰਾਂ ਵੱਲੋਂ ਸਵੇਰੇ-ਸ਼ਾਮ ਲਗਾਈਆਂ ਜਾ ਰਹੀਆਂ ਹਨ ਯੋਗ ਕਲਾਸਾਂ
ਬਠਿੰਡਾ, 27 ਨਵੰਬਰ (ਜੀਵਨ ਬਾਂਸਲ): ਅੱਜ ਦੀ ਵਿਅਸਤ ਅਤੇ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਸਰੀਰ ਨੂੰ ਤੰਦਰੁਸਤ, ਮਾਨਸਿਕ ਤੌਰ ’ਤੇ ਮਜ਼ਬੂਤ ਅਤੇ ਨਿਰੋਗ ਰੱਖਣ ਲਈ ਸੰਤੁਲਿਤ ਭੋਜਨ ਦੇ ਨਾਲ-ਨਾਲ ਯੋਗ ਅਭਿਆਸ ਕਰਨਾ ਵੀ ਬਹੁਤ ਜ਼ਰੂਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਭਰ ਵਿੱਚ ਚੱਲ ਰਹੀਆਂ ਯੋਗ ਕਲਾਸਾਂ ਸਬੰਧੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 59 ਯੋਗ ਟ੍ਰੇਨਰਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਸਵੇਰੇ ਅਤੇ ਸ਼ਾਮ ਲੱਗਣ ਵਾਲੀਆਂ ਇਨ੍ਹਾਂ ਕਲਾਸਾਂ ਵਿੱਚ ਲੋਕ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਦਾ ਹਿੱਸਾ ਬਣਾ ਰਹੇ ਹਨ।
ਇਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਮਲਕੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੁਹੱਲੇ ਵਿੱਚ ਯੋਗ ਕਲਾਸ ਸ਼ੁਰੂ ਕਰਵਾਉਣ ਲਈ ਅੱਗੇ ਆਉਣ। ਇਸ ਲਈ ਘੱਟੋ-ਘੱਟ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।
📲Get App