🔥 TRENDING कांग्रेस के उपप्रधान वरदाराम चौधरी ने... गंगापुर सिटी में ABVP की राजकीय महाविद... Minister Shravan Kumar Inaugurates Gra... पुलिस अधीक्षक आदित्य मिश्रा जी ने प्रध... एंटी थेफ्ट प्रभारी की सक्रियता से लाखो... करौली में तीन बड़ वाले हनुमान मंदिर पर...
28 Nov 2026•
ગુજરાતી मराठी ਪੰਜਾਬੀ বাংলা

ਸਿਹਤ ਸੇਵਾਵਾਂ ਦੀ ਬਿਹਤਰੀ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਵਿਧਾਇਕ ਬਲਕਾਰ ਸਿੱਧੂ

✍️ Reporter: Jiwan kumar 🗓 28 Nov 2026, 06:55 PM 👁 20
Watch on: ▶️ YouTube
Share: 💬 WhatsApp 📘 Facebook 𝕏 Post

ਮਹਿਰਾਜ ਵਿਖੇ ਆਯੁਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਲੋਕ ਅਰਪਣ ਕੀਤੀ ਗਈ। ਕੇਂਦਰ ਰਾਹੀਂ ਨਵਜਾਤ ਬੱਚਿਆਂ ਦੇ ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਮੁੱਢਲੀ ਜਾਂਚ ਅਤੇ ਦਵਾਈਆਂ ਦੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਹੋਣਗੀਆਂ।

ਵਿਧਾਇਕ ਵੱਲੋਂ ਮਹਿਰਾਜ ਵਿਖੇ ਆਯੁਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਲੋਕ ਅਰਪਣ
ਬਠਿੰਡਾ/ਮਹਿਰਾਜ, 28 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਰਾਮਪੁਰਾ ਦੇ ਵਿਧਾਇਕ ਸ੍ਰੀ ਬਲਕਾਰ ਸਿੱਧੂ ਨੇ ਮਹਿਰਾਜ ਵਿਖੇ ਆਯੁਸ਼ਮਾਨ ਅਰੋਗਿਆ ਕੇਂਦਰ ਦੀ ਨਵੀਂ ਇਮਾਰਤ ਲੋਕ ਅਰਪਣ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸਿਹਤ ਵਿਭਾਗ ਦੀਆਂ ਨਵੀਆਂ ਇਮਾਰਤਾਂ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿੱਥੇ ਸੂਬੇ ਦੇ ਨਾਗਰਿਕਾਂ ਨੂੰ ਵੱਖ-ਵੱਖ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਸ੍ਰੀ ਰਣਯੋਧ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਿਹਤ ਬਲਾਕ ਨਥਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਮੇਸ਼ ਗੁਪਤਾ ਨੇ ਦੱਸਿਆ ਕਿ ਨਵੇਂ ਆਯੁਸ਼ਮਾਨ ਅਰੋਗਿਆ ਕੇਂਦਰ ਵਿੱਚ ਨਵਜਾਤ ਬੱਚਿਆਂ ਦਾ ਟੀਕਾਕਰਨ, ਗੈਰ-ਸੰਚਾਰੀ ਬਿਮਾਰੀਆਂ ਦੀ ਮੁੱਢਲੀ ਜਾਂਚ ਅਤੇ ਦਵਾਈਆਂ ਦੀ ਸਹੂਲਤ ਨਾਗਰਿਕਾਂ ਨੂੰ ਉਪਲਬਧ ਕਰਵਾਈ ਜਾਵੇਗੀ।
ਸਮਾਗਮ ਦੌਰਾਨ ਨਗਰ ਪੰਚਾਇਤ ਮਹਿਰਾਜ ਦੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਐੱਮ.ਸੀ. ਨਵਤੇਜ ਸਿੰਘ, ਐੱਮ.ਸੀ. ਜਗਦੀਪ ਸਿੰਘ, ਐੱਮ.ਸੀ. ਪਰਮਜੀਤ ਸਿੰਘ, ਕੁਲਵੰਤ ਸਿੰਘ ਸਰਪੰਚ ਕੋਠੇ ਰੱਥੜੀਆਂ, ਬਾਬੂ ਸਿੰਘ ਸਰਪੰਚ ਕੋਠੇ ਹਿੰਮਤਪੁਰਾ, ਹਰਪ੍ਰੀਤ ਸਿੰਘ ਸਰਪੰਚ ਮਹਿਰਾਜ ਖੁਰਦ, ਲੀਲਾ ਸਿੰਘ ਪ੍ਰਧਾਨ ਸਹਿਕਾਰੀ ਸਭਾ ਪੱਤੀ ਸੌਲ, ਰੇਸ਼ਮ ਸਿੰਘ ਸੁੱਖੀ ਮੱਲੂਆਣਾ, ਬਲਵਿੰਦਰ ਸਿੰਘ ਲੱਖਾ ਪਿਪਲੀ, ਸਿਹਤ ਵਿਭਾਗ ਦੇ ਚੀਫ਼ ਫਾਰਮੇਸੀ ਅਫ਼ਸਰ ਸੁਖਮੰਦਰ ਸਿੰਘ ਸਿੱਧੂ, ਬਹੁਮੰਤਵੀ ਸਿਹਤ ਨਿਰੀਖਕ ਦਰਸ਼ਪ੍ਰੀਤ ਸਿੰਘ, ਬਲਵਿੰਦਰ ਕੌਰ, ਬਲਾਕ ਪ੍ਰਸਾਰ ਸਿੱਖਿਅਕ ਸੋਨਦੀਪ ਸਿੰਘ ਸੰਧੂ, ਬਹੁਮੰਤਵੀ ਸਿਹਤ ਕਰਮਚਾਰੀ ਹਰਦੀਪ ਸਿੰਘ, ਸਮਿਤਾ ਜੋਸ਼ੀ, ਸੀ.ਐੱਚ.ਓ. ਪ੍ਰਦੀਪ ਕੌਰ, ਵਿਭਾਗ ਦੀਆਂ ਆਸ਼ਾ ਵਰਕਰਾਂ, ਹੋਰ ਕਰਮਚਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
📲Get App