🔥 TRENDING Congress Seeks Akhilesh Yadav as UP CM... Yogi Adityanath Highlights BJP's Etern... Delimitation Commission Caps State Ass... वाराणसी पुलिस आयुक्त मोहित अग्रवाल को... Sikkim Nears First Rail Link as 14 Tun... Police seize drugs worth Rs 3 crore in...
28 Nov 2026•
ગુજરાતી मराठी ਪੰਜਾਬੀ বাংলা

ਨਸ਼ਿਆਂ ਵਿਰੁੱਧ ਮੁਹਿੰਮ: ਲਹਿਰਾ ਮੁਹੱਬਤ ਵਿਖੇ ਅੱਜ ਵਾਲੀਬਾਲ ਤੇ ਕ੍ਰਿਕਟ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ

✍️ Reporter: Jiwan kumar 🗓 28 Nov 2026, 05:56 PM 👁 24
Watch on: ▶️ YouTube
Share: 💬 WhatsApp 📘 Facebook 𝕏 Post

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਹਿਰਾ ਮੁਹੱਬਤ ਵਿਖੇ 29 ਨਵੰਬਰ ਨੂੰ ਨਸ਼ਾ ਪ੍ਰਭਾਵਿਤ ਪਿੰਡਾਂ ਦੇ ਵਾਲੀਬਾਲ ਅਤੇ ਕ੍ਰਿਕਟ ਮੁਕਾਬਲਿਆਂ ਦੇ ਸੈਮੀਫਾਈਨਲ ਤੇ ਫਾਈਨਲ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਲੋੜੀਂਦੇ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖੇਡ ਮੈਦਾਨ ’ਚ ਪਹੁੰਚ ਕੇ ਤਿਆਰੀਆਂ ਦਾ ਲਿਆ ਜਾਇਜ਼ਾ
ਬਠਿੰਡਾ, 28 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਦੇ ਆਪਸੀ ਖੇਡ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਐਤਵਾਰ, 29 ਨਵੰਬਰ ਨੂੰ ਲਹਿਰਾ ਮੁਹੱਬਤ ਦੇ ਖੇਡ ਮੈਦਾਨ ਵਿਖੇ ਕਰਵਾਏ ਜਾਣਗੇ।
ਇਨ੍ਹਾਂ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅੱਜ ਲਹਿਰਾ ਮੁਹੱਬਤ ਦੇ ਖੇਡ ਮੈਦਾਨ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਖੇਡ ਮੁਕਾਬਲਿਆਂ ਦੇ ਸੁਚਾਰੂ ਪ੍ਰਬੰਧ, ਖਿਡਾਰੀਆਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਹੋਰ ਜ਼ਰੂਰੀ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 20 ਪਿੰਡਾਂ ਦੇ ਖੇਡ ਮੁਕਾਬਲੇ ਕਰਵਾਏ ਗਏ ਹਨ, ਤਾਂ ਜੋ ਨੌਜਵਾਨ ਆਪਣੀ ਊਰਜਾ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿੱਚ ਲਗਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਵਿੱਚ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਆਪਣਾ ਯੋਗਦਾਨ ਪਾ ਰਿਹਾ ਹੈ।
ਵਾਲੀਬਾਲ ਦੇ ਮੁਕਾਬਲਿਆਂ ਵਿੱਚ ਭਾਗੀਬਾਂਦਰ, ਮਲੂਕਾ, ਬੁਰਜ ਮਾਨਸਾ ਕਲਾਂ ਅਤੇ ਹਰਰਾਏਪੁਰ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ, ਜਦਕਿ ਕ੍ਰਿਕਟ ਦੇ ਮੁਕਾਬਲਿਆਂ ਵਿੱਚ ਜੀਵਨ ਸਿੰਘ ਵਾਲਾ, ਲਹਿਰਾ ਮੁਹੱਬਤ, ਝੂੰਬਾ ਅਤੇ ਹਰਰਾਏਪੁਰ ਦੀਆਂ ਟੀਮਾਂ ਭਾਗ ਲੈਣਗੀਆਂ।
ਇਨ੍ਹਾਂ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ, ਐੱਸ.ਪੀ. ਸ੍ਰੀ ਜਗਦੀਸ਼ ਬਿਸ਼ਨੋਈ, ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
📲Get App